< ਜ਼ਬੂਰ 23 >
1 ੧ ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
Господь пасет мя, и ничтоже мя лишит.
2 ੨ ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
На месте злачне, тамо всели мя, на воде покойне воспита мя.
3 ੩ ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
Душу мою обрати, настави мя на стези правды, имене ради Своего.
4 ੪ ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
Аще бо и пойду посреде сени смертныя, не убоюся зла, яко Ты со мною еси: жезл Твой и палица Твоя, та мя утешиста.
5 ੫ ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।
Уготовал еси предо мною трапезу сопротив стужающым мне: умастил еси елеом главу мою, и чаша твоя упоявающи мя, яко державна.
6 ੬ ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
И милость Твоя поженет мя вся дни живота моего, и еже вселитимися в дом Господень в долготу дний.