< ਜ਼ਬੂਰ 24 >

1 ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।
לְדָוִד מִזְמוֹר לַֽיהֹוָה הָאָרֶץ וּמְלוֹאָהּ תֵּבֵל וְיֹשְׁבֵי בָֽהּ׃
2 ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।
כִּי־הוּא עַל־יַמִּים יְסָדָהּ וְעַל־נְהָרוֹת יְכוֹנְנֶֽהָ׃
3 ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
מִֽי־יַעֲלֶה בְהַר־יְהֹוָה וּמִי־יָקוּם בִּמְקוֹם קׇדְשֽׁוֹ׃
4 ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।
נְקִי כַפַּיִם וּֽבַר־לֵבָב אֲשֶׁר ׀ לֹא־נָשָׂא לַשָּׁוְא נַפְשִׁי וְלֹא נִשְׁבַּע לְמִרְמָֽה׃
5 ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
יִשָּׂא בְרָכָה מֵאֵת יְהֹוָה וּצְדָקָה מֵאֱלֹהֵי יִשְׁעֽוֹ׃
6 ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
זֶה דּוֹר דֹּרְשָׁו מְבַקְשֵׁי פָנֶיךָ יַעֲקֹב סֶֽלָה׃
7 ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
שְׂאוּ שְׁעָרִים ׀ רָֽאשֵׁיכֶם וְֽהִנָּשְׂאוּ פִּתְחֵי עוֹלָם וְיָבוֹא מֶלֶךְ הַכָּבֽוֹד׃
8 ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।
מִי זֶה מֶלֶךְ הַכָּבוֹד יְהֹוָה עִזּוּז וְגִבּוֹר יְהֹוָה גִּבּוֹר מִלְחָמָֽה׃
9 ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
שְׂאוּ שְׁעָרִים ׀ רָֽאשֵׁיכֶם וּשְׂאוּ פִּתְחֵי עוֹלָם וְיָבֹא מֶלֶךְ הַכָּבֽוֹד׃
10 ੧੦ ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।
מִי הוּא זֶה מֶלֶךְ הַכָּבוֹד יְהֹוָה צְבָאוֹת הוּא מֶלֶךְ הַכָּבוֹד סֶֽלָה׃

< ਜ਼ਬੂਰ 24 >