< ਜ਼ਬੂਰ 25 >

1 ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ।
לדוד אליך יהוה נפשי אשא
2 ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
אלהי--בך בטחתי אל-אבושה אל-יעלצו אויבי לי
3 ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।
גם כל-קויך לא יבשו יבשו הבוגדים ריקם
4 ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
דרכיך יהוה הודיעני ארחותיך למדני
5 ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
הדריכני באמתך ולמדני-- כי-אתה אלהי ישעי אותך קויתי כל-היום
6 ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
זכר-רחמיך יהוה וחסדיך כי מעולם המה
7 ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
חטאות נעורי ופשעי-- אל-תזכר כחסדך זכר-לי-אתה-- למען טובך יהוה
8 ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
טוב-וישר יהוה על-כן יורה חטאים בדרך
9 ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
ידרך ענוים במשפט וילמד ענוים דרכו
10 ੧੦ ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ ।
כל-ארחות יהוה חסד ואמת-- לנצרי בריתו ועדתיו
11 ੧੧ ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
למען-שמך יהוה וסלחת לעוני כי רב-הוא
12 ੧੨ ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
מי-זה האיש ירא יהוה-- יורנו בדרך יבחר
13 ੧੩ ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।
נפשו בטוב תלין וזרעו יירש ארץ
14 ੧੪ ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
סוד יהוה ליראיו ובריתו להודיעם
15 ੧੫ ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।
עיני תמיד אל-יהוה כי הוא-יוציא מרשת רגלי
16 ੧੬ ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।
פנה-אלי וחנני כי-יחיד ועני אני
17 ੧੭ ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
צרות לבבי הרחיבו ממצוקותי הוציאני
18 ੧੮ ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
ראה עניי ועמלי ושא לכל-חטאותי
19 ੧੯ ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।
ראה-איבי כי-רבו ושנאת חמס שנאוני
20 ੨੦ ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
שמרה נפשי והצילני אל-אבוש כי-חסיתי בך
21 ੨੧ ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
תם-וישר יצרוני כי קויתיך
22 ੨੨ ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ!
פדה אלהים את-ישראל-- מכל צרותיו

< ਜ਼ਬੂਰ 25 >