< ਜ਼ਬੂਰ 25 >
1 ੧ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ।
A te, Signore, elevo l'anima mia, Di Davide.
2 ੨ ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
Dio mio, in te confido: non sia confuso! Non trionfino su di me i miei nemici!
3 ੩ ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।
Chiunque spera in te non resti deluso, sia confuso chi tradisce per un nulla.
4 ੪ ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
Fammi conoscere, Signore, le tue vie, insegnami i tuoi sentieri.
5 ੫ ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
Guidami nella tua verità e istruiscimi, perché sei tu il Dio della mia salvezza, in te ho sempre sperato.
6 ੬ ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
Ricordati, Signore, del tuo amore, della tua fedeltà che è da sempre.
7 ੭ ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
Non ricordare i peccati della mia giovinezza: ricordati di me nella tua misericordia, per la tua bontà, Signore.
8 ੮ ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
Buono e retto è il Signore, la via giusta addita ai peccatori;
9 ੯ ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
guida gli umili secondo giustizia, insegna ai poveri le sue vie.
10 ੧੦ ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ ।
Tutti i sentieri del Signore sono verità e grazia per chi osserva il suo patto e i suoi precetti.
11 ੧੧ ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
Per il tuo nome, Signore, perdona il mio peccato anche se grande.
12 ੧੨ ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
Chi è l'uomo che teme Dio? Gli indica il cammino da seguire.
13 ੧੩ ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।
Egli vivrà nella ricchezza, la sua discendenza possederà la terra.
14 ੧੪ ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
Il Signore si rivela a chi lo teme, gli fa conoscere la sua alleanza.
15 ੧੫ ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।
Tengo i miei occhi rivolti al Signore, perché libera dal laccio il mio piede.
16 ੧੬ ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।
Volgiti a me e abbi misericordia, perché sono solo ed infelice.
17 ੧੭ ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
Allevia le angosce del mio cuore, liberami dagli affanni.
18 ੧੮ ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
Vedi la mia miseria e la mia pena e perdona tutti i miei peccati.
19 ੧੯ ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।
Guarda i miei nemici: sono molti e mi detestano con odio violento.
20 ੨੦ ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
Proteggimi, dammi salvezza; al tuo riparo io non sia deluso.
21 ੨੧ ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
Mi proteggano integrità e rettitudine, perché in te ho sperato.
22 ੨੨ ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ!
O Dio, libera Israele da tutte le sue angosce.