< ਜ਼ਬੂਰ 26 >

1 ਦਾਊਦ ਦਾ ਭਜਨ। ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।
大衛的詩。 耶和華啊,求你為我伸冤, 因我向來行事純全; 我又倚靠耶和華,並不搖動。
2 ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਂਚ,
耶和華啊,求你察看我,試驗我, 熬煉我的肺腑心腸。
3 ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
因為你的慈愛常在我眼前, 我也按你的真理而行。
4 ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ।
我沒有和虛謊人同坐, 也不與瞞哄人的同群。
5 ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
我恨惡惡人的會, 必不與惡人同坐。
6 ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
耶和華啊,我要洗手表明無辜, 才環繞你的祭壇;
7 ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
我好發稱謝的聲音, 也要述說你一切奇妙的作為。
8 ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
耶和華啊,我喜愛你所住的殿 和你顯榮耀的居所。
9 ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।
不要把我的靈魂和罪人一同除掉; 不要把我的性命和流人血的一同除掉。
10 ੧੦ ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ।
他們的手中有奸惡, 右手滿有賄賂。
11 ੧੧ ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।
至於我,卻要行事純全; 求你救贖我,憐恤我!
12 ੧੨ ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।
我的腳站在平坦地方; 在眾會中我要稱頌耶和華!

< ਜ਼ਬੂਰ 26 >