< ਜ਼ਬੂਰ 26 >
1 ੧ ਦਾਊਦ ਦਾ ਭਜਨ। ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।
Davidov. Dosudi mi pravo, Jahve, jer hodih u nedužnosti, i uzdajuć' se u Jahvu ja se ne pokolebah.
2 ੨ ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਂਚ,
Ispitaj me, Jahve, iskušaj me, istraži mi bubrege i srce.
3 ੩ ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
Jer tvoja je dobrota pred očima mojim, u istini tvojoj ja hodim.
4 ੪ ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ।
S ljudima opakim ja ne sjedim i ne svraćam podlima.
5 ੫ ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
Mrsko mi je društvo zlotvora, i s bezbošcima sjesti ne želim.
6 ੬ ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
U nedužnosti ruke svoje perem i obilazim žrtvenik tvoj, Jahve,
7 ੭ ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
da tvoju hvalu javno razglasim i pripovijedam sva divna djela tvoja.
8 ੮ ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
O Jahve, ljubim dom u kojem prebivaš i mjesto gdje slava tvoja stoluje.
9 ੯ ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।
Ne pogubi mi dušu s grešnicima ni život moj s krvolocima;
10 ੧੦ ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ।
na rukama je njihovim zločin, a desnica im puna mita.
11 ੧੧ ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।
A ja u nedužnosti svojoj hodim: izbavi me, milostiv mi budi.
12 ੧੨ ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।
Noga mi stoji na pravu putu: u zborovima blagoslivljat ću Jahvu.