< ਜ਼ਬੂਰ 27 >

1 ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?
לְדָוִד ׀ יְהֹוָה ׀ אוֹרִי וְיִשְׁעִי מִמִּי אִירָא יְהֹוָה מָעוֹז־חַיַּי מִמִּי אֶפְחָֽד׃
2 ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
בִּקְרֹב עָלַי ׀ מְרֵעִים לֶאֱכֹל אֶת־בְּשָׂרִי צָרַי וְאֹיְבַי לִי הֵמָּה כָשְׁלוּ וְנָפָֽלוּ׃
3 ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।
אִם־תַּחֲנֶה עָלַי ׀ מַחֲנֶה לֹא־יִירָא לִבִּי אִם־תָּקוּם עָלַי מִלְחָמָה בְּזֹאת אֲנִי בוֹטֵֽחַ׃
4 ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
אַחַת ׀ שָׁאַלְתִּי מֵֽאֵת־יְהֹוָה אוֹתָהּ אֲבַקֵּשׁ שִׁבְתִּי בְּבֵית־יְהֹוָה כׇּל־יְמֵי חַיַּי לַחֲזוֹת בְּנֹעַם־יְהֹוָה וּלְבַקֵּר בְּהֵֽיכָלֽוֹ׃
5 ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
כִּי יִצְפְּנֵנִי ׀ בְּסֻכֹּה בְּיוֹם רָעָה יַסְתִּרֵנִי בְּסֵתֶר אׇהֳלוֹ בְּצוּר יְרוֹמְמֵֽנִי׃
6 ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।
וְעַתָּה יָרוּם רֹאשִׁי עַל אֹיְבַי סְֽבִיבוֹתַי וְאֶזְבְּחָה בְאׇהֳלוֹ זִבְחֵי תְרוּעָה אָשִׁירָה וַאֲזַמְּרָה לַֽיהֹוָֽה׃
7 ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ।
שְׁמַע־יְהֹוָה קוֹלִי אֶקְרָא וְחׇנֵּנִי וַֽעֲנֵֽנִי׃
8 “ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।
לְךָ ׀ אָמַר לִבִּי בַּקְּשׁוּ פָנָי אֶת־פָּנֶיךָ יְהֹוָה אֲבַקֵּֽשׁ׃
9 ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!
אַל־תַּסְתֵּר פָּנֶיךָ ׀ מִמֶּנִּי אַל תַּט־בְּאַף עַבְדֶּךָ עֶזְרָתִי הָיִיתָ אַֽל־תִּטְּשֵׁנִי וְאַל־תַּעַזְבֵנִי אֱלֹהֵי יִשְׁעִֽי׃
10 ੧੦ ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ।
כִּֽי־אָבִי וְאִמִּי עֲזָבוּנִי וַֽיהֹוָה יַאַסְפֵֽנִי׃
11 ੧੧ ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਾ, ਅਤੇ ਮੇਰੇ ਘਾਤੀਆਂ ਦੇ ਕਾਰਨ ਸਿੱਧੇ ਰਾਹ ਉੱਤੇ ਮੇਰੀ ਅਗਵਾਈ ਕਰ।
הוֹרֵנִי יְהֹוָה דַּרְכֶּךָ וּנְחֵנִי בְּאֹרַח מִישׁוֹר לְמַעַן שֽׁוֹרְרָֽי׃
12 ੧੨ ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
אַֽל־תִּתְּנֵנִי בְּנֶפֶשׁ צָרָי כִּי קָמוּ־בִי עֵדֵי־שֶׁקֶר וִיפֵחַ חָמָֽס׃
13 ੧੩ ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ ।
לׅוּׅלֵׅאׅ הֶאֱמַנְתִּי לִרְאוֹת בְּֽטוּב־יְהֹוָה בְּאֶרֶץ חַיִּֽים׃
14 ੧੪ ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!
קַוֵּה אֶל־יְהֹוָה חֲזַק וְיַאֲמֵץ לִבֶּךָ וְקַוֵּה אֶל־יְהֹוָֽה׃

< ਜ਼ਬੂਰ 27 >