< ਜ਼ਬੂਰ 28 >
1 ੧ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ।
Davidov. K tebi, o Jahve, vapijem, hridino moja, ne ogluši se na me: da neuslišan ne postanem kao oni koji u grob silaze.
2 ੨ ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ, ਜਦੋਂ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।
Čuj moje zazivanje dok tebi vapijem, dok ruke uzdižem svetomu Hramu tvojem.
3 ੩ ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
Ne uzmi me s bezbožnicima i s onima koji čine bezakonje, koji govore slatko s bližnjima a u srcu im je pakost.
4 ੪ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
Daj im po djelima njihovim i po zloći njihovih nedjela! Po djelu ruku njihovih plati im, uzvrati im po njihovoj zasluzi!
5 ੫ ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।
Jer ne mare za čine Jahvine ni za djelo ruku njegovih: nek' ih obori i više ne podigne!
6 ੬ ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ।
Blagoslovljen Jahve što usliša zazivanje moje! Jahve mi je zaklon, on štit je moj.
7 ੭ ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
U njega se srce moje pouzdalo i pomoć mi dođe; zato mi kliče srce i pjesmom njega slavim.
8 ੮ ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
Jahve je jakost narodu svome, tvrđava spasa svom pomazaniku.
9 ੯ ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇ, ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ।
Spasi narod svoj i blagoslovi svoju baštinu, pasi ih i nosi ih dovijeka!