< ਜ਼ਬੂਰ 28 >

1 ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ।
לְדָוִ֡ד אֵ֘לֶ֤יךָ יְהוָ֨ה ׀ אֶקְרָ֗א צוּרִי֮ אַֽל־תֶּחֱרַ֪שׁ מִ֫מֶּ֥נִּי פֶּן־תֶּֽחֱשֶׁ֥ה מִמֶּ֑נִּי וְ֝נִמְשַׁ֗לְתִּי עִם־י֥וֹרְדֵי בֽוֹר׃
2 ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ, ਜਦੋਂ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।
שְׁמַ֤ע ק֣וֹל תַּ֭חֲנוּנַי בְּשַׁוְּעִ֣י אֵלֶ֑יךָ בְּנָשְׂאִ֥י יָ֝דַ֗י אֶל־דְּבִ֥יר קָדְשֶֽׁךָ׃
3 ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
אַל־תִּמְשְׁכֵ֣נִי עִם־רְשָׁעִים֮ וְעִם־פֹּ֪עֲלֵ֫י אָ֥וֶן דֹּבְרֵ֣י שָׁ֭לוֹם עִם־רֵֽעֵיהֶ֑ם וְ֝רָעָ֗ה בִּלְבָבָֽם׃
4 ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
תֶּן־לָהֶ֣ם כְּפָעֳלָם֮ וּכְרֹ֪עַ מַֽעַלְלֵ֫יהֶ֥ם כְּמַעֲשֵׂ֣ה יְ֭דֵיהֶם תֵּ֣ן לָהֶ֑ם הָשֵׁ֖ב גְּמוּלָ֣ם לָהֶֽם׃
5 ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।
כִּ֤י לֹ֤א יָבִ֡ינוּ אֶל־פְּעֻלֹּ֣ת יְ֭הוָה וְאֶל־מַעֲשֵׂ֣ה יָדָ֑יו יֶ֝הֶרְסֵ֗ם וְלֹ֣א יִבְנֵֽם׃
6 ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ।
בָּר֥וּךְ יְהוָ֑ה כִּי־שָׁ֝מַע ק֣וֹל תַּחֲנוּנָֽי׃
7 ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
יְהוָ֤ה ׀ עֻזִּ֥י וּמָגִנִּי֮ בּ֤וֹ בָטַ֥ח לִבִּ֗י וְֽנֶ֫עֱזָ֥רְתִּי וַיַּעֲלֹ֥ז לִבִּ֑י וּֽמִשִּׁירִ֥י אֲהוֹדֶֽנּוּ׃
8 ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
יְהוָ֥ה עֹֽז־לָ֑מוֹ וּמָ֘ע֤וֹז יְשׁוּע֖וֹת מְשִׁיח֣וֹ הֽוּא׃
9 ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇ, ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ।
הוֹשִׁ֤יעָה ׀ אֶת־עַמֶּ֗ךָ וּבָרֵ֥ךְ אֶת־נַחֲלָתֶ֑ךָ וּֽרְעֵ֥ם וְ֝נַשְּׂאֵ֗ם עַד־הָעוֹלָֽם׃

< ਜ਼ਬੂਰ 28 >