< ਜ਼ਬੂਰ 29 >
1 ੧ ਦਾਊਦ ਦਾ ਭਜਨ। ਹੇ ਪਰਮੇਸ਼ੁਰ ਦੇ ਪੁੱਤਰੋ, ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ।
大卫的诗。 神的众子啊,你们要将荣耀、能力归给耶和华, 归给耶和华!
2 ੨ ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।
要将耶和华的名所当得的荣耀归给他, 以圣洁的妆饰敬拜耶和华。
3 ੩ ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ।
耶和华的声音发在水上; 荣耀的 神打雷, 耶和华打雷在大水之上。
4 ੪ ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
耶和华的声音大有能力; 耶和华的声音满有威严。
5 ੫ ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦੇ ਦਿਆਰਾਂ ਨੂੰ ਤੋੜ ਸੁੱਟਦਾ ਹੈ!
耶和华的声音震破香柏树; 耶和华震碎黎巴嫩的香柏树。
6 ੬ ਉਹ ਉਨ੍ਹਾਂ ਨੂੰ ਵੱਛੇ ਵਾਂਗੂੰ, ਲਬਾਨੋਨ ਅਤੇ ਸਿਰਯੋਨ ਨੂੰ ਜੰਗਲੀ ਵੱਛੇ ਵਾਂਗੂੰ ਕੁਦਾਉਂਦਾ ਹੈ।
他也使之跳跃如牛犊, 使黎巴嫩和西连跳跃如野牛犊。
7 ੭ ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ,
耶和华的声音使火焰分岔。
8 ੮ ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
耶和华的声音震动旷野; 耶和华震动加低斯的旷野。
9 ੯ ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!”
耶和华的声音惊动母鹿落胎, 树木也脱落净光。 凡在他殿中的,都称说他的荣耀。
10 ੧੦ ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।
洪水泛滥之时,耶和华坐着为王; 耶和华坐着为王,直到永远。
11 ੧੧ ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।
耶和华必赐力量给他的百姓; 耶和华必赐平安的福给他的百姓。