< ਜ਼ਬੂਰ 3 >

1 ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ। ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।
A Psalm of David, when he fled from Absalom his son. Jehovah, how many are they that trouble me, many they that rise up against me!
2 ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ । ਸਲਹ।
Many say of my soul, There is no salvation for him in God. (Selah)
3 ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।
But thou, Jehovah, art a shield about me; my glory, and the lifter up of my head.
4 ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।
With my voice will I call to Jehovah, and he will answer me from the hill of his holiness. (Selah)
5 ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
I laid me down and slept; I awaked, for Jehovah sustaineth me.
6 ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।
I will not fear for myriads of the people that have set themselves against me round about.
7 ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
Arise, Jehovah; save me, my God! For thou hast smitten all mine enemies upon the cheekbone, thou hast broken the teeth of the wicked.
8 ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।
Salvation is of Jehovah; thy blessing is upon thy people. (Selah)

< ਜ਼ਬੂਰ 3 >