< ਜ਼ਬੂਰ 3 >
1 ੧ ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ। ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।
Salmo di Davide quando fuggiva il figlio Assalonne. Signore, quanti sono i miei oppressori! Molti contro di me insorgono.
2 ੨ ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ । ਸਲਹ।
Molti di me vanno dicendo: «Neppure Dio lo salva!».
3 ੩ ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।
Ma tu, Signore, sei mia difesa, tu sei mia gloria e sollevi il mio capo.
4 ੪ ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।
Al Signore innalzo la mia voce e mi risponde dal suo monte santo.
5 ੫ ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
Io mi corico e mi addormento, mi sveglio perché il Signore mi sostiene.
6 ੬ ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।
Non temo la moltitudine di genti che contro di me si accampano.
7 ੭ ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
Sorgi, Signore, salvami, Dio mio. Hai colpito sulla guancia i miei nemici, hai spezzato i denti ai peccatori.
8 ੮ ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।
Del Signore è la salvezza: sul tuo popolo la tua benedizione.