< ਜ਼ਬੂਰ 30 >
1 ੧ ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।
En Salme. En Sang ved Husets Indvielse. Af David. HERRE, jeg ophøjer dig, thi du bjærgede mig, lod ej mine Fjender glæde sig over mig;
2 ੨ ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ।
HERRE min Gud, jeg raabte til dig, og du helbredte mig.
3 ੩ ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। (Sheol )
Fra Dødsriget, HERRE, drog du min Sjæl, kaldte mig til Live af Gravens Dyb. (Sheol )
4 ੪ ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
Lovsyng HERREN, I hans fromme, pris hans hellige Navn!
5 ੫ ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
Thi et Øjeblik varer hans Vrede, Livet igennem hans Naade; om Aftenen gæster os Graad, om Morgenen Frydesang.
6 ੬ ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।
Jeg tænkte i min Tryghed: »Jeg rokkes aldrig i Evighed!«
7 ੭ ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
HERRE, i Naade havde du fæstnet mit Bjerg; du skjulte dit Aasyn, jeg blev forfærdet.
8 ੮ ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,
Jeg raabte, HERRE, til dig, og tryglende bad jeg til HERREN:
9 ੯ ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
»Hvad Vinding har du af mit Blod, af at jeg synker i Graven? Kan Støv mon takke dig, raabe din Trofasthed ud?
10 ੧੦ ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
HERRE, hør og vær naadig, HERRE, kom mig til Hjælp!«
11 ੧੧ ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ ।
Du vendte min Sorg til Dans, løste min Sørgedragt, hylled mig i Glæde,
12 ੧੨ ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।
at min Ære skal prise dig uden Ophør. HERRE min Gud, jeg vil takke dig evigt!