< ਜ਼ਬੂਰ 31 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ, ਆਪਣੇ ਧਰਮ ਨਾਲ ਮੈਨੂੰ ਛੁਡਾ!
To the Chief Musician. A Melody of David. In thee, O Yahweh, have I sought refuge, Let me not be ashamed to times age-abiding, In thy righteousness, deliver me:
2 ੨ ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ।
Incline unto me, thine ear, Speedily rescue me, —Become to me a Rock of refuge, a Place of security, For saving me.
3 ੩ ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ, ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ, ਅਤੇ ਮੇਰੀ ਅਗਵਾਈ ਕਰ।
Because, my mountain crag and my stronghold, thou art, Therefore, for the sake of thine own Name, wilt thou lead me and guide me?
4 ੪ ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ।
Wilt thou bring me forth, out of the net which they have hidden for me? For, thou, art my refuge.
5 ੫ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
Into thy hand, do I commit my spirit—Thou hast ransomed me, O Yahweh, GOD most faithful.
6 ੬ ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਵਿਅਰਥ ਦੇਵਤਿਆਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।
I hate such as give heed to false vanities, I, then, in Yahweh, have set my hope.
7 ੭ ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
I will indeed exult and rejoice, in thy lovingkindness, —In that thou hast looked upon my humiliation, thou hast taken note that in distresses was my life;
8 ੮ ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੂੰ ਖੁੱਲ੍ਹੇ ਥਾਂ ਵਿੱਚ ਮੇਰੇ ਪੈਰ ਸਥਿਰ ਕੀਤੇ ਹਨ।
And hast not shut me up in the hand of the foe, Thou hast given standing, in a roomy place, unto my feet.
9 ੯ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਸਮੱਸਿਆ ਵਿੱਚ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ਼ ਗਈਆਂ, ਮੇਰੀ ਜਾਨ ਅਤੇ ਮੇਰਾ ਸਰੀਰ ਵੀ।
Show me favour, O Yahweh, for in distress am I, —Wasted with vexation, is mine eye—my soul and my body;
10 ੧੦ ਮੇਰਾ ਜੀਵਨ ਸੋਗ ਵਿੱਚ ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।
For, consumed with sorrow, is my life, and my years with sighing, —My strength hath staggered with my humiliation, and, my bones, are without marrow.
11 ੧੧ ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।
By reason of all mine adversaries, have I become a reproach. Even to my neighbours, altogether, and a dread to mine acquaintance, —They who have seen me abroad, have fled from me:
12 ੧੨ ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ, ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ।
I have been forgotten, like one dead—out of mind, I have been as a missing vessel.
13 ੧੩ ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।
For I have heard the whispering of many—A terror round about! When they have sat in conclave together against me, to take away my life, have they intrigued.
14 ੧੪ ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
I, therefore. in thee, have put my trust, O Yahweh, I have said, My God, thou art!
15 ੧੫ ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
In thy hand, are my times, Rescue me from the hand of my foes and from my pursuers!
16 ੧੬ ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
Cause thy face to shine upon thy servant, Save me in thy lovingkindness.
17 ੧੭ ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ! (Sheol )
O Yahweh! let me not be ashamed, For I have called upon thee, Let the lawless be ashamed, Go down in silence to hades! (Sheol )
18 ੧੮ ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!
Let false lips be made dumb, —which are speaking—against a righteous one—arrogantly, with pride and contempt.
19 ੧੯ ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।
How great is thy goodness, which thou hast hidden away for them who revere thee, —Thou hast wrought for them who seek refuge in thee, in sight of the sons of men.
20 ੨੦ ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।
Thou wilt conceal them, in the secrecy of thine own presence, from the conspiracies of men, —Thou wilt hide them in a pavilion, from the strife of tongues.
21 ੨੧ ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।
Blessed be Yahweh, for he hath made wonderful his lovingkindness for me, in a fortified city.
22 ੨੨ ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ।
But, I, had said in mine alarm, I am cut off from before thine eyes, —But, indeed, thou didst hear the voice of my supplication, when I cried for help unto thee.
23 ੨੩ ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ ।
Love Yahweh, all ye his men of lovingkindness, —Faithfulness, doth Yahweh observe, but repayeth abundantly him that worketh proudly.
24 ੨੪ ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
Be strong, and let your heart be bold, all ye who are waiting for Yahweh.