< ਜ਼ਬੂਰ 32 >

1 ਦਾਊਦ ਦਾ ਭਜਨ। ਮਸ਼ਕੀਲ। ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ।
לְדָוִ֗ד מַ֫שְׂכִּ֥יל אַשְׁרֵ֥י נְֽשׂוּי־פֶּ֗שַׁע כְּס֣וּי חֲטָאָֽה׃
2 ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ।
אַ֥שְֽׁרֵי אָדָ֗ם לֹ֤א יַחְשֹׁ֬ב יְהוָ֣ה ל֣וֹ עָוֹ֑ן וְאֵ֖ין בְּרוּח֣וֹ רְמִיָּה׃
3 ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,
כִּֽי־הֶ֭חֱרַשְׁתִּי בָּל֣וּ עֲצָמָ֑י בְּ֝שַׁאֲגָתִ֗י כָּל־הַיּֽוֹם׃
4 ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।
כִּ֤י ׀ יוֹמָ֣ם וָלַיְלָה֮ תִּכְבַּ֥ד עָלַ֗י יָ֫דֶ֥ךָ נֶהְפַּ֥ךְ לְשַׁדִּ֑י בְּחַרְבֹ֖נֵי קַ֣יִץ סֶֽלָה׃
5 ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।
חַטָּאתִ֨י אוֹדִ֪יעֲךָ֡ וַעֲוֹ֘נִ֤י לֹֽא־כִסִּ֗יתִי אָמַ֗רְתִּי אוֹדֶ֤ה עֲלֵ֣י פְ֭שָׁעַי לַיהוָ֑ה וְאַתָּ֨ה נָ֘שָׂ֤אתָ עֲוֹ֖ן חַטָּאתִ֣י סֶֽלָה׃
6 ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ।
עַל־זֹ֡את יִתְפַּלֵּ֬ל כָּל־חָסִ֨יד ׀ אֵלֶיךָ֮ לְעֵ֪ת מְ֫צֹ֥א רַ֗ק לְ֭שֵׁטֶף מַ֣יִם רַבִּ֑ים אֵ֝לָ֗יו לֹ֣א יַגִּֽיעוּ׃
7 ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।
אַתָּ֤ה ׀ סֵ֥תֶר לִי֮ מִצַּ֪ר תִּ֫צְּרֵ֥נִי רָנֵּ֥י פַלֵּ֑ט תְּס֖וֹבְבֵ֣נִי סֶֽלָה׃
8 ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
אַשְׂכִּֽילְךָ֨ ׀ וְֽאוֹרְךָ֗ בְּדֶֽרֶךְ־ז֥וּ תֵלֵ֑ךְ אִֽיעֲצָ֖ה עָלֶ֣יךָ עֵינִֽי׃
9 ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਤੇ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।
אַל־תִּֽהְי֤וּ ׀ כְּס֥וּס כְּפֶרֶד֮ אֵ֤ין הָ֫בִ֥ין בְּמֶֽתֶג־וָרֶ֣סֶן עֶדְי֣וֹ לִבְל֑וֹם בַּ֝֗ל קְרֹ֣ב אֵלֶֽיךָ׃
10 ੧੦ ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਵਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ।
רַבִּ֥ים מַכְאוֹבִ֗ים לָרָ֫שָׁ֥ע וְהַבּוֹטֵ֥חַ בַּיהוָ֑ה חֶ֝֗סֶד יְסוֹבְבֶֽנּוּ׃
11 ੧੧ ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲ ਵਾਲਿਓ, ਜੈਕਾਰਾ ਗਜਾਓ!
שִׂמְח֬וּ בַֽיהוָ֣ה וְ֭גִילוּ צַדִּיקִ֑ים וְ֝הַרְנִ֗ינוּ כָּל־יִשְׁרֵי־לֵֽב׃

< ਜ਼ਬੂਰ 32 >