< ਜ਼ਬੂਰ 33 >
1 ੧ ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ।
Prepevajte, pravični v Gospodu, poštenim se spodobi hvalno petje.
2 ੨ ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ।
Slavite Gospoda sè strunami, s citrami in desetostrunjem mu pojte.
3 ੩ ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਲ ਨਾਲ ਵਜਾਓ।
Pojte mu novo pesem, krepko bijte na strune, da doni.
4 ੪ ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
Ker prava je beseda Gospodova; in stanovitno vse delo njegovo.
5 ੫ ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।
Pravico ljubi in sodbo; milosti Gospodove polna je zemlja.
6 ੬ ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
Z besedo Gospodovo ustvarjena so nebesa, in z dihom ust njegovih vsa vojska nebeška.
7 ੭ ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰ ਵਿੱਚ ਰੱਖਦਾ ਹੈ।
Morske vode znaša kakor kup in v shrambe deva valove.
8 ੮ ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
Gospoda naj se bojé vse dežele, pred njim naj trepetajo vsi sveta prebivalci.
9 ੯ ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
Ker na besedo njegovo je, karkoli je, na zapoved njegovo postane.
10 ੧੦ ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।
Gospod uničuje narodov sklep, misli ljudstev podira.
11 ੧੧ ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।
Sklep pa Gospodov ostane vekomaj, misli srca njegovega od roda do roda.
12 ੧੨ ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!
Blagor narodu, katerega Bog je Gospod, ljudstvo, katero si je izvolil v last.
13 ੧੩ ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।
Z nebes gleda Gospod, vidi vse sinove človeške.
14 ੧੪ ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
Z mesta prebivališča svojega gleda dol na vse zemlje prebivalce.
15 ੧੫ ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।
In obrazovatelj tudi njih src, pazi na vsa njihova dela.
16 ੧੬ ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ।
Ni ga kralja, da bi se rešil z množico krdél; mogočni se ne otme z množico moči.
17 ੧੭ ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।
Goljufiv je konj za rešitev in z množico moči svoje ne oprosti jezdeca.
18 ੧੮ ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
Glej, oko Gospodovo pazi na nje, kateri se ga bojé, na njé, kateri čakajo milosti njegove;
19 ੧੯ ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
Da reši smrti njih dušo, in jih žive ohrani v lakoti.
20 ੨੦ ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।
Duša naša čaka Gospoda; pomoč je naša in ščit naš.
21 ੨੧ ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।
Ker v njem se raduje srce naše, kajti zaupamo njegovemu svetemu imenu.
22 ੨੨ ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।
Milost tvoja, Gospod, bodi nad nami, kakor te pričakujemo.