< ਜ਼ਬੂਰ 35 >

1 ਦਾਊਦ ਦਾ ਭਜਨ। ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।
لِدَاوُدَ خَاصِمْ يَارَبُّ مُخَاصِمِيَّ. قَاتِلْ مُقَاتِلِيَّ.١
2 ਢਾਲ਼ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!
أَمْسِكْ مِجَنًّا وَتُرْسًا وَٱنْهَضْ إِلَى مَعُونَتِي،٢
3 ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।
وَأَشْرِعْ رُمْحًا وَصُدَّ تِلْقَاءَ مُطَارِدِيَّ. قُلْ لِنَفْسِي: «خَلَاصُكِ أَنَا».٣
4 ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!
لِيَخْزَ وَلْيَخْجَلِ ٱلَّذِينَ يَطْلُبُونَ نَفْسِي. لِيَرْتَدَّ إِلَى ٱلْوَرَاءِ وَيَخْجَلِ ٱلْمُتَفَكِّرُونَ بِإِسَاءَتِي.٤
5 ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।
لِيَكُونُوا مِثْلَ ٱلْعُصَافَةِ قُدَّامَ ٱلرِّيحِ، وَمَلَاكُ ٱلرَّبِّ دَاحِرُهُمْ.٥
6 ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ
لِيَكُنْ طَرِيقُهُمْ ظَلَامًا وَزَلَقًا، وَمَلَاكُ ٱلرَّبِّ طَارِدُهُمْ.٦
7 ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
لِأَنَّهُمْ بِلَا سَبَبٍ أَخْفَوْا لِي هُوَّةَ شَبَكَتِهِمْ. بِلَا سَبَبٍحَفَرُوا لِنَفْسِي.٧
8 ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
لِتَأْتِهِ ٱلتَّهْلُكَةُ وَهُوَ لَا يَعْلَمُ، وَلْتَنْشَبْ بِهِ ٱلشَّبَكَةُ ٱلَّتِي أَخْفَاهَا، وَفِي ٱلتَّهْلُكَةِ نَفْسِهَا لِيَقَعْ.٨
9 ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
أَمَّا نَفْسِي فَتَفْرَحُ بِٱلرَّبِّ وَتَبْتَهِجُ بِخَلَاصِهِ.٩
10 ੧੦ ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
جَمِيعُ عِظَامِي تَقُولُ: «يَارَبُّ، مَنْ مِثْلُكَ ٱلْمُنْقِذُ ٱلْمِسْكِينَ مِمَّنْ هُوَ أَقْوَى مِنْهُ، وَٱلْفَقِيرَ وَٱلْبَائِسَ مِنْ سَالِبِهِ؟».١٠
11 ੧੧ ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।
شُهُودُ زُورٍ يَقُومُونَ، وَعَمَّا لَمْ أَعْلَمْ يَسْأَلُونَنِي.١١
12 ੧੨ ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।
يُجَازُونَنِي عَنِ ٱلْخَيْرِ شَرًّا، ثَكَلًا لِنَفْسِي.١٢
13 ੧੩ ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ ।
أَمَّا أَنَا فَفِي مَرَضِهِمْ كَانَ لِبَاسِي مِسْحًا. أَذْلَلْتُ بِٱلصَّوْمِ نَفْسِي، وَصَلَاتِي إِلَى حِضْنِي تَرْجِعُ.١٣
14 ੧੪ ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
كَأَنَّهُ قَرِيبٌ، كَأَنَّهُ أَخِي كُنْتُ أَتَمَشَّى. كَمَنْ يَنُوحُ عَلَى أُمِّهِ ٱنْحَنَيْتُ حَزِينًا.١٤
15 ੧੫ ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
وَلَكِنَّهُمْ فِي ظَلْعِي فَرِحُوا وَٱجْتَمَعُوا. ٱجْتَمَعُوا عَلَيَّ شَاتِمِينَ وَلَمْ أَعْلَمْ. مَزَّقُوا وَلَمْ يَكُفُّوا.١٥
16 ੧੬ ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।
بَيْنَ ٱلْفُجَّارِ ٱلْمُجَّانِ لِأَجْلِ كَعْكَةٍ حَرَّقُوا عَلَيَّ أَسْنَانَهُمْ.١٦
17 ੧੭ ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!
يَارَبُّ، إِلَى مَتَى تَنْظُرُ؟ ٱسْتَرِدَّ نَفْسِي مِنْ تَهْلُكَاتِهِمْ، وَحِيدَتِي مِنَ ٱلْأَشْبَالِ.١٧
18 ੧੮ ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
أَحْمَدُكَ فِي ٱلْجَمَاعَةِ ٱلْكَثِيرَةِ. فِي شَعْبٍ عَظِيمٍ أُسَبِّحُكَ.١٨
19 ੧੯ ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
لَا يَشْمَتْ بِي ٱلَّذِينَ هُمْ أَعْدَائِي بَاطِلًا، وَلَا يَتَغَامَزْ بِٱلْعَيْنِ ٱلَّذِينَ يُبْغِضُونَنِي بِلَا سَبَبٍ.١٩
20 ੨੦ ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
لِأَنَّهُمْ لَا يَتَكَلَّمُونَ بِٱلسَّلَامِ، وَعَلَى ٱلْهَادِئِينَ فِي ٱلْأَرْضِ يَتَفَكَّرُونَ بِكَلَامِ مَكْرٍ.٢٠
21 ੨੧ ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
فَغَرُوا عَلَيَّ أَفْوَاهَهُمْ. قَالُوا: «هَهْ! هَهْ!قَدْ رَأَتْ أَعْيُنُنَا».٢١
22 ੨੨ ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!
قَدْ رَأَيْتَ يَارَبُّ، لَا تَسْكُتْ. يَا سَيِّدُ، لَا تَبْتَعِدْ عَنِّي.٢٢
23 ੨੩ ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।
ٱسْتَيْقِظْ وَٱنْتَبِهْ إِلَى حُكْمِي، يَا إِلَهِي وَسَيِّدِي إِلَى دَعْوَايَ.٢٣
24 ੨੪ ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
ٱقْضِ لِي حَسَبَ عَدْلِكَ يَارَبُّ إِلَهِي، فَلَا يَشْمَتُوا بِي.٢٤
25 ੨੫ ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!
لَا يَقُولُوا فِي قُلُوبِهِمْ: «هَهْ! شَهْوَتُنَا». لَا يَقُولُوا: «قَدِ ٱبْتَلَعْنَاهُ!».٢٥
26 ੨੬ ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
لِيَخْزَ وَلْيَخْجَلْ مَعًا ٱلْفَرِحُونَ بِمُصِيبَتِي. لِيَلْبِسِ ٱلْخِزْيَ وَٱلْخَجَلَ ٱلْمُتَعَظِّمُونَ عَلَيَّ.٢٦
27 ੨੭ ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।
لِيَهْتِفْ وَيَفْرَحِ ٱلْمُبْتَغُونَ حَقِّي، وَلْيَقُولُوا دَائِمًا: «لِيَتَعَظَّمِ ٱلرَّبُّ ٱلْمَسْرُورُ بِسَلَامَةِ عَبْدِهِ».٢٧
28 ੨੮ ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।
وَلِسَانِي يَلْهَجُ بِعَدْلِكَ. ٱلْيَوْمَ كُلَّهُ بِحَمْدِكَ.٢٨

< ਜ਼ਬੂਰ 35 >