< ਜ਼ਬੂਰ 35 >
1 ੧ ਦਾਊਦ ਦਾ ਭਜਨ। ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।
Salmo de David. DISPUTA, oh Jehová, con los que contra mí contienden; pelea con los que me combaten.
2 ੨ ਢਾਲ਼ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!
Echa mano al escudo y al pavés, y levántate en mi ayuda.
3 ੩ ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।
Y saca la lanza, cierra contra mis perseguidores; di á mi alma: Yo soy tu salud.
4 ੪ ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!
Avergüéncense y confúndanse los que buscan mi alma: vuelvan atrás, y sean avergonzados los que mi mal intentan.
5 ੫ ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।
Sean como el tamo delante del viento; y el ángel de Jehová [los] acose.
6 ੬ ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ
Sea su camino oscuridad y resbaladeros; y el ángel de Jehová los persiga.
7 ੭ ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
Porque sin causa escondieron para mí su red en un hoyo; sin causa hicieron [hoyo] para mi alma.
8 ੮ ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
Véngale el quebrantamiento que no sepa, y su red que escondió lo prenda: con quebrantamiento en ella caiga.
9 ੯ ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
Y gócese mi alma en Jehová; y alégrese en su salud.
10 ੧੦ ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
Todos mis huesos dirán: Jehová, ¿quién como tú, que libras al afligido del más fuerte que él, y al pobre y menesteroso del que le despoja?
11 ੧੧ ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।
Levantáronse testigos falsos; demandáronme lo que no sabía;
12 ੧੨ ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।
Volviéronme mal por bien, para abatir á mi alma.
13 ੧੩ ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ ।
Mas yo, cuando ellos enfermaron, me vestí de saco; afligí con ayuno mi alma, y mi oración se revolvía en mi seno.
14 ੧੪ ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
Como por mi compañero, como por mi hermano andaba; como el que trae luto por madre, enlutado me humillaba.
15 ੧੫ ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
Pero ellos se alegraron en mi adversidad, y se juntaron; juntáronse contra mí gentes despreciables, y yo no lo entendía: despedazábanme, y no cesaban;
16 ੧੬ ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।
Con los lisonjeros escarnecedores truhanes, crujiendo sobre mí sus dientes.
17 ੧੭ ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!
Señor, ¿hasta cuándo verás [esto]? Recobra mi alma de sus quebrantamientos, mi única de los leones.
18 ੧੮ ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
Te confesaré en grande congregación; te alabaré entre numeroso pueblo.
19 ੧੯ ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
No se alegren de mí mis enemigos injustos: ni los que me aborrecen sin causa hagan del ojo.
20 ੨੦ ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
Porque no hablan paz; y contra los mansos de la tierra piensan palabras engañosas.
21 ੨੧ ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
Y ensancharon sobre mí su boca; dijeron: ¡Ea, ea, nuestros ojos [lo] han visto!
22 ੨੨ ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!
Tú lo has visto, oh Jehová; no calles: Señor, de mí no te alejes.
23 ੨੩ ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।
Muévete y despierta para mi juicio, para mi causa, Dios mío y Señor mío.
24 ੨੪ ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
Júzgame conforme á tu justicia, Jehová Dios mío; y no se alegren de mí.
25 ੨੫ ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!
No digan en su corazón: ¡Ea, alma nuestra! No digan: ¡Hémoslo devorado!
26 ੨੬ ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
Avergüéncense, y sean confundidos á una los que de mi mal se alegran: vístanse de vergüenza y de confusión los que se engrandecen contra mí.
27 ੨੭ ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।
Canten y alégrense los que están á favor de mi justa causa, y digan siempre: Sea ensalzado Jehová, que ama la paz de su siervo.
28 ੨੮ ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।
Y mi lengua hablará de tu justicia, y de tu loor todo el día.