< ਜ਼ਬੂਰ 36 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਯਹੋਵਾਹ ਦੇ ਦਾਸ ਦਾਊਦ ਦਾ ਭਜਨ। ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,
לַמְנַצֵּחַ ׀ לְעֶבֶד־יְהֹוָה לְדָוִֽד׃ נְאֻֽם־פֶּשַׁע לָרָשָׁע בְּקֶרֶב לִבִּי אֵֽין־פַּחַד אֱלֹהִים לְנֶגֶד עֵינָֽיו׃
2 ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
כִּֽי־הֶחֱלִיק אֵלָיו בְּעֵינָיו לִמְצֹא עֲוֺנוֹ לִשְׂנֹֽא׃
3 ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
דִּבְרֵי־פִיו אָוֶן וּמִרְמָה חָדַל לְהַשְׂכִּיל לְהֵיטִֽיב׃
4 ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
אָוֶן ׀ יַחְשֹׁב עַֽל־מִשְׁכָּבוֹ יִתְיַצֵּב עַל־דֶּרֶךְ לֹא־טוֹב רָע לֹא יִמְאָֽס׃
5 ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
יְהֹוָה בְּהַשָּׁמַיִם חַסְדֶּךָ אֱמוּנָתְךָ עַד־שְׁחָקִֽים׃
6 ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
צִדְקָתְךָ ׀ כְּֽהַרְרֵי־אֵל מִשְׁפָּטֶיךָ תְּהוֹם רַבָּה אָדָֽם וּבְהֵמָה תוֹשִׁיעַ יְהֹוָֽה׃
7 ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
מַה־יָּקָר חַסְדְּךָ אֱלֹהִים וּבְנֵי אָדָם בְּצֵל כְּנָפֶיךָ יֶחֱסָיֽוּן׃
8 ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
יִרְוְיֻן מִדֶּשֶׁן בֵּיתֶךָ וְנַחַל עֲדָנֶיךָ תַשְׁקֵֽם׃
9 ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
כִּֽי־עִמְּךָ מְקוֹר חַיִּים בְּאוֹרְךָ נִרְאֶה־אֽוֹר׃
10 ੧੦ ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
מְשֹׁךְ חַסְדְּךָ לְיֹדְעֶיךָ וְצִדְקָֽתְךָ לְיִשְׁרֵי־לֵֽב׃
11 ੧੧ ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।
אַל־תְּבוֹאֵנִי רֶגֶל גַּאֲוָה וְיַד־רְשָׁעִים אַל־תְּנִדֵֽנִי׃
12 ੧੨ ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ।
שָׁם נָפְלוּ פֹּעֲלֵי אָוֶן דֹּחוּ וְלֹא־יָכְלוּ קֽוּם׃

< ਜ਼ਬੂਰ 36 >