< ਜ਼ਬੂਰ 36 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਯਹੋਵਾਹ ਦੇ ਦਾਸ ਦਾਊਦ ਦਾ ਭਜਨ। ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,
伶長にうたはしめたるヱホバの僕ダビデのうた あしきものの愆はわが心のうちにかたりて その目のまへに神をおそるるの畏あることなしといふ
2 ੨ ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
かれはおのが邪曲のあらはるることなく憎まるることなからんとて自からその目にて謟る
3 ੩ ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
その口のことばは邪曲と虚偽となり智をこばみ善をおこなふことを息たり
4 ੪ ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
かつその寝床にてよこしまなる事をはかり よからぬ途にたちとまりて惡をきらはず
5 ੫ ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
ヱホバよなんぢの仁慈は天にあり なんぢの眞實は雲にまでおよぶ
6 ੬ ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
汝のただしきは神の山のごとく なんぢの審判はおほいなる淵なり ヱホバよなんぢは人とけものとを護りたまふ
7 ੭ ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
神よなんぢの仁慈はたふときかな 人の子はなんぢの翼の蔭にさけどころを得
8 ੮ ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
なんぢの屋のゆたかなるによりてことごとく飽ことをえん なんぢはその歓樂のかはの水をかれらに飮しめたまはん
9 ੯ ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
そはいのちの泉はなんぢに在り われらはなんぢの光によりて光をみん
10 ੧੦ ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
ねがはくはなんぢを知るものにたえず憐憫をほどこし心なほき者にたえず正義をほどこしたまへ
11 ੧੧ ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।
たかぶるものの足われをふみ惡きものの今われを逐去ふをゆるし給ふなかれ
12 ੧੨ ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ।
邪曲をおこなふ者はかしこに仆れたり かれら打伏られてまた起ことあたはざるべし