< ਜ਼ਬੂਰ 37 >

1 ਦਾਊਦ ਦਾ ਭਜਨ। ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।
לדוד אל-תתחר במרעים אל-תקנא בעשי עולה
2 ਓਹ ਤਾਂ ਘਾਹ ਵਾਂਗੂੰ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਗੂੰ ਮੁਰਝਾ ਜਾਣਗੇ।
כי כחציר מהרה ימלו וכירק דשא יבולון
3 ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
בטח ביהוה ועשה-טוב שכן-ארץ ורעה אמונה
4 ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
והתענג על-יהוה ויתן-לך משאלת לבך
5 ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
גול על-יהוה דרכך ובטח עליו והוא יעשה
6 ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ।
והוציא כאור צדקך ומשפטך כצהרים
7 ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
דום ליהוה-- והתחולל-לו אל-תתחר במצליח דרכו באיש עשה מזמות
8 ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
הרף מאף ועזב חמה אל-תתחר אך-להרע
9 ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਿਸ ਹੋਣਗੇ।
כי-מרעים יכרתון וקוי יהוה המה יירשו-ארץ
10 ੧੦ ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
ועוד מעט ואין רשע והתבוננת על-מקומו ואיננו
11 ੧੧ ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।
וענוים יירשו-ארץ והתענגו על-רב שלום
12 ੧੨ ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।
זמם רשע לצדיק וחרק עליו שניו
13 ੧੩ ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।
אדני ישחק-לו כי-ראה כי-יבא יומו
14 ੧੪ ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
חרב פתחו רשעים-- ודרכו קשתם להפיל עני ואביון לטבוח ישרי-דרך
15 ੧੫ ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।
חרבם תבוא בלבם וקשתותם תשברנה
16 ੧੬ ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ।
טוב-מעט לצדיק-- מהמון רשעים רבים
17 ੧੭ ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।
כי זרועות רשעים תשברנה וסומך צדיקים יהוה
18 ੧੮ ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।
יודע יהוה ימי תמימם ונחלתם לעולם תהיה
19 ੧੯ ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।
לא-יבשו בעת רעה ובימי רעבון ישבעו
20 ੨੦ ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।
כי רשעים יאבדו ואיבי יהוה כיקר כרים כלו בעשן כלו
21 ੨੧ ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।
לוה רשע ולא ישלם וצדיק חונן ונותן
22 ੨੨ ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।
כי מברכיו יירשו ארץ ומקלליו יכרתו
23 ੨੩ ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
מיהוה מצעדי-גבר כוננו ודרכו יחפץ
24 ੨੪ ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ।
כי-יפל לא-יוטל כי-יהוה סומך ידו
25 ੨੫ ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।
נער הייתי-- גם-זקנתי ולא-ראיתי צדיק נעזב וזרעו מבקש-לחם
26 ੨੬ ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।
כל-היום חונן ומלוה וזרעו לברכה
27 ੨੭ ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ।
סור מרע ועשה-טוב ושכן לעולם
28 ੨੮ ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
כי יהוה אהב משפט ולא-יעזב את-חסידיו לעולם נשמרו וזרע רשעים נכרת
29 ੨੯ ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।
צדיקים יירשו-ארץ וישכנו לעד עליה
30 ੩੦ ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
פי-צדיק יהגה חכמה ולשונו תדבר משפט
31 ੩੧ ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।
תורת אלהיו בלבו לא תמעד אשריו
32 ੩੨ ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।
צופה רשע לצדיק ומבקש להמיתו
33 ੩੩ ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।
יהוה לא-יעזבנו בידו ולא ירשיענו בהשפטו
34 ੩੪ ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।
קוה אל-יהוה ושמר דרכו וירוממך לרשת ארץ בהכרת רשעים תראה
35 ੩੫ ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿੱਜ ਭੂਮੀ ਵਿੱਚ ਕੇਦਾਰ ਦੇ ਹਰੇ ਭਰੇ ਬੂਟੇ ਵਾਂਗੂੰ ਫੈਲਦਿਆਂ ਦੇਖਿਆ।
ראיתי רשע עריץ ומתערה כאזרח רענן
36 ੩੬ ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
ויעבר והנה איננו ואבקשהו ולא נמצא
37 ੩੭ ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।
שמר-תם וראה ישר כי-אחרית לאיש שלום
38 ੩੮ ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ!
ופשעים נשמדו יחדו אחרית רשעים נכרתה
39 ੩੯ ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ,
ותשועת צדיקים מיהוה מעוזם בעת צרה
40 ੪੦ ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ।
ויעזרם יהוה ויפלטם יפלטם מרשעים ויושיעם--כי-חסו בו

< ਜ਼ਬੂਰ 37 >