< ਜ਼ਬੂਰ 37 >
1 ੧ ਦਾਊਦ ਦਾ ਭਜਨ। ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।
惡をなすものの故をもて心をなやめ 不義をおこなふ者にむかひて嫉をおこすなかれ
2 ੨ ਓਹ ਤਾਂ ਘਾਹ ਵਾਂਗੂੰ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਗੂੰ ਮੁਰਝਾ ਜਾਣਗੇ।
かれらはやがて草のごとくかりとられ靑菜のごとく打萎るべければなり
3 ੩ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
ヱホバによりたのみて善をおこなへ この國にとどまり眞實をもて糧とせよ
4 ੪ ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
ヱホバによりて歓喜をなせ ヱホバはなんぢが心のねがひを汝にあたへたまはん
5 ੫ ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
なんぢの途をヱホバにゆだねよ 彼によりたのまば之をなしとげ
6 ੬ ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ।
光のごとくなんぢの義をあきらかにし午日のごとくなんぢの訟をあきらかにしたまはん
7 ੭ ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
なんぢヱホバのまへに口をつぐみ忍びてこれを俟望め おのが途をあゆみて榮るものの故をもて あしき謀略をとぐる人の故をもて心をなやむるなかれ
8 ੮ ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
怒をやめ忿恚をすてよ 心をなやむるなかれ これ惡をおこなふ方にうつらん
9 ੯ ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਿਸ ਹੋਣਗੇ।
そは惡をおこなふものは斷滅され ヱホバを俟望むものは國をつぐべければなり
10 ੧੦ ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
あしきものは久しからずしてうせん なんぢ細密にその處をおもひみるともあることなからん
11 ੧੧ ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।
されど謙だるものは國をつぎ また平安のゆたかなるを樂まん
12 ੧੨ ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।
惡きものは義きものにさからはんとて謀略をめぐらし之にむかひて切歯す
13 ੧੩ ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।
主はあしきものを笑ひたまはん かれが日のきたるを見たまへばなり
14 ੧੪ ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
あしきものは劍をぬき弓をはりて苦しむものと貧しきものとをたふし行ひなほきものを殺さんとせり
15 ੧੫ ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।
されどその劍はおのが胸をさしその弓はをらるべし
16 ੧੬ ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ।
義人のもてるもののすくなきは多くの惡きものの豊かなるにまされり
17 ੧੭ ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।
そは惡きものの臂はをらるれどヱホバは義きものを扶持たまへばなり
18 ੧੮ ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।
ヱホバは完全もののもろもろの日をしりたまふ かれらの嗣業はかぎりなく久しからん
19 ੧੯ ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।
かれらは禍害にあふとき愧をおはず饑饉の日にもあくことを得ん
20 ੨੦ ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।
あしき者ははろびヱホバのあたは牧場のさかえの枯るがごとくうせ烟のごとく消ゆかん
21 ੨੧ ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।
あしき者はものかりて償はず 義きものは惠ありて施しあたふ
22 ੨੨ ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।
神のことほぎたまふ人は國をつぎ 神ののろひたまふ人は斷滅さるべし
23 ੨੩ ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
人のあゆみはヱホバによりて定めらる そのゆく途をヱホバよろこびたまへり
24 ੨੪ ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ।
縦ひその人たふるることありとも全くうちふせらるることなし ヱホバかれが手をたすけ支へたまへばなり
25 ੨੫ ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।
われむかし年わかくして今おいたれど 義者のすてられ或はその裔の糧こひありくを見しことなし
26 ੨੬ ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।
ただしきものは終日めぐみありて貸あたふ その裔はさいはひなり
27 ੨੭ ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ।
惡をはなれて善をなせ 然ばなんぢの住居とこしへならん
28 ੨੮ ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
ヱホバは公平をこのみ その聖徒をすてたまはざればなり かれらは永遠にまもりたすけらるれど惡きもののすゑは斷滅さるべし
29 ੨੯ ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।
ただしきものは國をつぎ その中にすまひてとこしへに及ばん
30 ੩੦ ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
ただしきものの口は智慧をかたり その舌は公平をのぶ
31 ੩੧ ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।
かれが神の法はそのこころにあり そのあゆみは一歩だにすべることあらじ
32 ੩੨ ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।
あしきものは義者をひそみうかがひて之をころさんとはかる
33 ੩੩ ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।
ヱホバは義者をあしきものの手にのこしおきたまはず 審判のときに罰ひたまふことなし
34 ੩੪ ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।
ヱホバを俟望みてその途をまもれ さらば汝をあげて國をつがせたまはん なんぢ惡者のたちほろぼさるる時にこれをみん
35 ੩੫ ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿੱਜ ਭੂਮੀ ਵਿੱਚ ਕੇਦਾਰ ਦੇ ਹਰੇ ਭਰੇ ਬੂਟੇ ਵਾਂਗੂੰ ਫੈਲਦਿਆਂ ਦੇਖਿਆ।
我あしきものの猛くしてはびこれるを見るに生立たる地にさかえしげれる樹のごとし
36 ੩੬ ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
然れどもかれは逝ゆけり 視よたちまちに無なりぬ われ之をたづねしかど邁ことをえざりき
37 ੩੭ ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।
完人に目をそそぎ直人をみよ 和平なる人には後あれど
38 ੩੮ ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ!
罪ををかすものらは共にほろぼされ惡きものの後はかならず斷るべければなり
39 ੩੯ ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ,
ただしきものの救はヱホバよりいづ ヱホバはかれらが辛苦のときの保砦なり
40 ੪੦ ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ।
ヱホバはかれらを助け かれらを解脱ちたまふ ヱホバはかれらを惡者よりときはなちて救ひたまふ かれらはヱホバをその避所とすればなり