< ਜ਼ਬੂਰ 38 >
1 ੧ ਯਾਦਗਾਰੀ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ!
Господе! Немој ме карати у гневу свом, нити ме наказити у јарости својој.
2 ੨ ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।
Јер стреле Твоје устрелише ме, и рука ме Твоја тишти.
3 ੩ ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ,
Нема здравог места на телу мом од гнева Твог; нема мира у костима мојим од греха мог.
4 ੪ ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
Јер безакоња моја изађоше врх главе моје, као тешко бреме отежаше ми.
5 ੫ ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ।
Усмрдеше се и загнојише се ране моје од безумља мог.
6 ੬ ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,
Згрчио сам се и погурио веома, сав дан идем сетан;
7 ੭ ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
Јер сам изнутра пун огња, и нема здравог места на телу мом.
8 ੮ ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।
Изнемогох и веома ослабих, ричем од трзања срца свог.
9 ੯ ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
Господе! Пред Тобом су све жеље моје, и уздисање моје није од Тебе сакривено.
10 ੧੦ ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ।
Срце моје јако куца, остави ме снага моја, и вид очију мојих, ни њега ми нема.
11 ੧੧ ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ।
Другови моји и пријатељи моји видећи ране моје одступише, далеко стоје ближњи моји.
12 ੧੨ ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।
Који траже душу моју намештају замку, и који су ми злу ради, говоре о погибли и по сав дан мисле о превари.
13 ੧੩ ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ।
А ја као глув не чујем и као нем који не отвара уста своја.
14 ੧੪ ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
Ја сам као човек који не чује или нема у устима својим правдања.
15 ੧੫ ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ!
Јер Тебе, Господе, чекам, Ти одговарај за мене, Господе, Боже мој!
16 ੧੬ ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
Јер рекох: Да ми се не свете, и да се не размећу нада мном, кад се спотакне нога моја.
17 ੧੭ ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।
Јер сам готов пасти, и туга је моја свагда са мном.
18 ੧੮ ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।
Признајем кривицу своју, и тужим ради греха свог.
19 ੧੯ ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ,
Непријатељи моји живе, јаки су, и сила их има што ме ненавиде на правди.
20 ੨੦ ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।
Који ми враћају зло за добро, непријатељи су ми зато што сам пристао за добрим.
21 ੨੧ ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ, ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ!
Немој ме оставити, Господе, Боже мој! Немој се удаљити од мене.
22 ੨੨ ਹੇ ਪ੍ਰਭੂ, ਮੇਰੇ ਮੁਕਤੀਦਾਤੇ, ਮੇਰੇ ਬਚਾਓ ਲਈ ਛੇਤੀ ਕਰ!
Похитај у помоћ мени, Господе, Спаситељу мој!