< ਜ਼ਬੂਰ 39 >
1 ੧ ਯਦੂਥੂਨ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
Dem Vorsänger, dem Jeduthun. Ein Psalm von David. Ich sprach: Ich will meine Wege bewahren, daß ich nicht sündige mit meiner Zunge; ich will meinen Mund mit einem Maulkorbe verwahren, solange der Gesetzlose vor mir ist.
2 ੨ ਮੈਂ ਚੁੱਪ ਕੀਤਾ ਗੂੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਟ ਛੱਡੀ, ਅਤੇ ਮੇਰਾ ਦੁੱਖ ਵੱਧ ਪਿਆ।
Ich verstummte in Stille, ich schwieg vom Guten, und mein Schmerz ward erregt.
3 ੩ ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ-ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,
Mein Herz brannte in meinem Innern, bei meinem Nachsinnen entzündete sich Feuer; ich sprach mit meiner Zunge:
4 ੪ ਹੇ ਯਹੋਵਾਹ, ਮੈਨੂੰ ਅੰਤ ਦੱਸ, ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕਿਨ੍ਹਾਂ ਨਿਤਾਣਾ ਹਾਂ।
Tue mir kund, Jehova, mein Ende, und das Maß meiner Tage, welches es ist, daß ich wisse, wie vergänglich ich bin!
5 ੫ ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!
Siehe, Handbreiten gleich hast du meine Tage gemacht, und meine Lebensdauer ist wie nichts vor dir; ja, eitel Hauch ist jeder Mensch, der dasteht. (Sela)
6 ੬ ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!
Ja, als ein Schattenbild wandelt der Mensch einher; ja, vergebens ist er voll Unruhe; er häuft auf und weiß nicht, wer es einsammeln wird.
7 ੭ ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।
Und nun, auf was harre ich, Herr? Meine Hoffnung ist auf dich!
8 ੮ ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!
Errette mich von allen meinen Übertretungen, mache mich nicht zum Hohne des Toren!
9 ੯ ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ।
Ich bin verstummt, ich tue meinen Mund nicht auf; denn du, du hast es getan.
10 ੧੦ ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।
Entferne von mir deine Plage! Durch die Schläge deiner Hand vergehe ich.
11 ੧੧ ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।
Strafst du einen Mann mit Züchtigungen für die Ungerechtigkeit, so machst du, gleich der Motte, seine Schönheit zergehen; ja, ein Hauch sind alle Menschen. (Sela)
12 ੧੨ ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪੁਰਖਿਆਂ ਵਰਗਾ ਮੁਸਾਫ਼ਰ ਹਾਂ।
Höre mein Gebet, Jehova, und nimm zu Ohren mein Schreien; schweige nicht zu meinen Tränen! Denn ein Fremdling bin ich bei dir, ein Beisasse wie alle meine Väter.
13 ੧੩ ਮੇਰੇ ਤੋਂ ਅੱਖ ਫੇਰ ਲੈ ਕਿ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਂਵਾਂ ਅਤੇ ਫੇਰ ਨਾ ਹੋਵਾਂ।
Blicke von mir ab, daß ich mich erquicke, bevor ich dahingehe und nicht mehr bin!