< ਜ਼ਬੂਰ 39 >

1 ਯਦੂਥੂਨ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
למנצח לידיתון (לידותון) מזמור לדוד ב אמרתי-- אשמרה דרכי מחטוא בלשוני אשמרה לפי מחסום-- בעד רשע לנגדי
2 ਮੈਂ ਚੁੱਪ ਕੀਤਾ ਗੂੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਟ ਛੱਡੀ, ਅਤੇ ਮੇਰਾ ਦੁੱਖ ਵੱਧ ਪਿਆ।
נאלמתי דומיה החשיתי מטוב וכאבי נעכר
3 ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ-ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,
חם-לבי בקרבי--בהגיגי תבער-אש דברתי בלשוני
4 ਹੇ ਯਹੋਵਾਹ, ਮੈਨੂੰ ਅੰਤ ਦੱਸ, ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕਿਨ੍ਹਾਂ ਨਿਤਾਣਾ ਹਾਂ।
הודיעני יהוה קצי--ומדת ימי מה-היא אדעה מה-חדל אני
5 ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!
הנה טפחות נתתה ימי-- וחלדי כאין נגדך אך כל-הבל כל-אדם נצב סלה
6 ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!
אך-בצלם יתהלך-איש-- אך-הבל יהמיון יצבר ולא-ידע מי-אספם
7 ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।
ועתה מה-קויתי אדני-- תוחלתי לך היא
8 ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!
מכל-פשעי הצילני חרפת נבל אל-תשימני
9 ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ।
נאלמתי לא אפתח-פי כי אתה עשית
10 ੧੦ ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।
הסר מעלי נגעך מתגרת ידך אני כליתי
11 ੧੧ ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।
בתוכחות על-עון יסרת איש-- ותמס כעש חמודו אך הבל כל-אדם סלה
12 ੧੨ ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪੁਰਖਿਆਂ ਵਰਗਾ ਮੁਸਾਫ਼ਰ ਹਾਂ।
שמעה תפלתי יהוה ושועתי האזינה-- אל-דמעתי אל-תחרש כי גר אנכי עמך תושב ככל-אבותי
13 ੧੩ ਮੇਰੇ ਤੋਂ ਅੱਖ ਫੇਰ ਲੈ ਕਿ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਂਵਾਂ ਅਤੇ ਫੇਰ ਨਾ ਹੋਵਾਂ।
השע ממני ואבליגה-- בטרם אלך ואינני

< ਜ਼ਬੂਰ 39 >