< ਜ਼ਬੂਰ 4 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ। ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।
For the leader, with stringed instruments. A psalm of David. Answer my cry, God, my defender. Often from straits you have brought me to spacious places. So now show me your favour and hear my prayer.
2 ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।
How long, you proud people, will my honour be stained by the slanders you love, and the lies that you follow? (Selah)
3 ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
See! The Lord has shown me his wonderful kindness: the Lord hears, when I call to him.
4 ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
Sin not in your anger: but speak in your heart on your bed, and be still. (Selah)
5 ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
Offer true sacrifice, trust in the Lord.
6 ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
Many are longing for fortune to smile. Lift upon us the light of your face.
7 ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
You have put in my heart, Lord, a deeper joy than was theirs who had corn and wine in abundance.
8 ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।
So in peace I will lie down and sleep; for you, Lord, keep me safe.

< ਜ਼ਬੂਰ 4 >