< ਜ਼ਬੂਰ 4 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ। ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।
जब मै पुकारूँ तो मुझे जबाब दे ऐ मेरी सदाक़त के ख़ुदा! तंगी में तूने मुझे कुशादगी बख़्शी, मुझ पर रहम कर और मेरी दुआ सुन ले।
2 ੨ ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।
ऐ बनी आदम! कब तक मेरी 'इज़्ज़त के बदले रुस्वाई होगी? तुम कब तक बकवास से मुहब्बत रखोगे और झूट के दर पे रहोगे?
3 ੩ ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
जान लो कि ख़ुदावन्द ने दीनदार को अपने लिए अलग कर रखा है; जब मैं ख़ुदावन्द को पुकारूँगा तो वह सुन लेगा।
4 ੪ ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
थरथराओ और गुनाह न करो; अपने अपने बिस्तर पर दिल में सोचो और ख़ामोश रहो।
5 ੫ ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
सदाक़त की कु़र्बानियाँ पेश करो, और ख़ुदावन्द पर भरोसा करो।
6 ੬ ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
बहुत से कहते हैं कौन हम को कुछ भलाई दिखाएगा? ऐ ख़ुदावन्द तू अपने चेहरे का नूर हम पर जलवह गर फ़रमा।
7 ੭ ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
तूने मेरे दिल को उससे ज़्यादा खु़शी बख़्शी है, जो उनको ग़ल्ले और मय की बहुतायत से होती थी।
8 ੮ ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।
मैं सलामती से लेट जाऊँगा और सो रहूँगाः क्यूँकि ऐ ख़ुदावन्द! सिर्फ़ तू ही मुझे मुत्मईन रखता है!