< ਜ਼ਬੂਰ 40 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।
לַמְנַצֵּחַ לְדָוִד מִזְמֽוֹר׃ קַוֺּה קִוִּיתִי יְהֹוָה וַיֵּט אֵלַי וַיִּשְׁמַע שַׁוְעָתִֽי׃
2 ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚੱਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।
וַיַּעֲלֵנִי ׀ מִבּוֹר שָׁאוֹן מִטִּיט הַיָּוֵן וַיָּקֶם עַל־סֶלַע רַגְלַי כּוֹנֵן אֲשֻׁרָֽי׃
3 ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
וַיִּתֵּן בְּפִי ׀ שִׁיר חָדָשׁ תְּהִלָּה לֵאלֹהֵינוּ יִרְאוּ רַבִּים וְיִירָאוּ וְיִבְטְחוּ בַּיהֹוָֽה׃
4 ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ।
אַשְֽׁרֵי הַגֶּבֶר אֲשֶׁר־שָׂם יְהֹוָה מִבְטַחוֹ וְֽלֹא־פָנָה אֶל־רְהָבִים וְשָׂטֵי כָזָֽב׃
5 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।
רַבּוֹת עָשִׂיתָ ׀ אַתָּה ׀ יְהֹוָה אֱלֹהַי נִפְלְאֹתֶיךָ וּמַחְשְׁבֹתֶיךָ אֵלֵינוּ אֵין ׀ עֲרֹךְ אֵלֶיךָ אַגִּידָה וַאֲדַבֵּרָה עָצְמוּ מִסַּפֵּֽר׃
6 ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ।
זֶבַח וּמִנְחָה ׀ לֹֽא־חָפַצְתָּ אׇזְנַיִם כָּרִיתָ לִּי עוֹלָה וַחֲטָאָה לֹא שָׁאָֽלְתָּ׃
7 ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
אָז אָמַרְתִּי הִנֵּה־בָאתִי בִּמְגִלַּת־סֵפֶר כָּתוּב עָלָֽי׃
8 ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ।
לַעֲשׂוֹת־רְצוֹנְךָ אֱלֹהַי חָפָצְתִּי וְתוֹרָתְךָ בְּתוֹךְ מֵעָֽי׃
9 ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
בִּשַּׂרְתִּי צֶדֶק ׀ בְּקָהָל רָב הִנֵּה שְׂפָתַי לֹא אֶכְלָא יְהֹוָה אַתָּה יָדָֽעְתָּ׃
10 ੧੦ ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਂ-ਸਭਾ ਤੋਂ ਨਹੀਂ ਛਿਪਾਈ।
צִדְקָתְךָ לֹֽא־כִסִּיתִי ׀ בְּתוֹךְ לִבִּי אֱמוּנָתְךָ וּתְשׁוּעָתְךָ אָמָרְתִּי לֹא־כִחַדְתִּי חַסְדְּךָ וַאֲמִתְּךָ לְקָהָל רָֽב׃
11 ੧੧ ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ, ਤੇਰੀ ਦਯਾ ਅਤੇ ਤੇਰਾ ਸੱਚ ਹਰ ਵੇਲੇ ਮੇਰੀ ਰੱਖਿਆ ਕਰਨ,
אַתָּה יְהֹוָה לֹֽא־תִכְלָא רַחֲמֶיךָ מִמֶּנִּי חַסְדְּךָ וַאֲמִתְּךָ תָּמִיד יִצְּרֽוּנִי׃
12 ੧੨ ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ।
כִּי אָפְפֽוּ־עָלַי ׀ רָעוֹת עַד־אֵין מִסְפָּר הִשִּׂיגוּנִי עֲוֺנֹתַי וְלֹא־יָכֹלְתִּי לִרְאוֹת עָצְמוּ מִשַּׂעֲרוֹת רֹאשִׁי וְלִבִּי עֲזָבָֽנִי׃
13 ੧੩ ਹੇ ਯਹੋਵਾਹ, ਕਿਰਪਾ ਕਰਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਲਈ ਛੇਤੀ ਕਰ!
רְצֵה יְהֹוָה לְהַצִּילֵנִי יְהֹוָה לְעֶזְרָתִי חֽוּשָׁה׃
14 ੧੪ ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਬਰਾ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ।
יֵבֹשׁוּ וְיַחְפְּרוּ ׀ יַחַד מְבַקְשֵׁי נַפְשִׁי לִסְפּוֹתָהּ יִסֹּגוּ אָחוֹר וְיִכָּלְמוּ חֲפֵצֵי רָעָתִֽי׃
15 ੧੫ ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!
יָשֹׁמּוּ עַל־עֵקֶב בׇּשְׁתָּם הָאֹמְרִים לִי הֶאָח ׀ הֶאָֽח׃
16 ੧੬ ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
יָשִׂישׂוּ וְיִשְׂמְחוּ ׀ בְּךָ כׇּֽל־מְבַקְשֶׁיךָ יֹאמְרוּ תָמִיד יִגְדַּל יְהֹוָה אֹהֲבֵי תְּשׁוּעָתֶֽךָ׃
17 ੧੭ ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!
וַאֲנִי ׀ עָנִי וְאֶבְיוֹן אֲדֹנָי יַחֲשׇׁב ־ לִי עֶזְרָתִי וּמְפַלְטִי אַתָּה אֱלֹהַי אַל־תְּאַחַֽר׃

< ਜ਼ਬੂਰ 40 >