< ਜ਼ਬੂਰ 40 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਸਬਰ ਨਾਲ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।
В конец, псалом Давиду. Терпя потерпех Господа, и внят ми и услыша молитву мою:
2 ੨ ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚੱਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।
и возведе мя от рова страстей и от брения тины, и постави на камени нозе мои и исправи стопы моя:
3 ੩ ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
и вложи во уста моя песнь нову, пение Богу нашему. Узрят мнози и убоятся, и уповают на Господа.
4 ੪ ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ।
Блажен муж, емуже есть имя Господне упование его, и не призре в суеты и неистовления ложная.
5 ੫ ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।
Многа сотворил еси Ты, Господи Боже мой, чудеса Твоя, и помышлением Твоим несть кто уподобится Тебе: возвестих и глаголах: умножишася паче числа.
6 ੬ ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ।
Жертвы и приношения не восхотел еси, тело же свершил ми еси: всесожжений и о гресе не взыскал еси.
7 ੭ ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
Тогда рех: се, прииду: в главизне книжне писано есть о мне:
8 ੮ ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ।
еже сотворити волю Твою, Боже мой, восхотех, и закон Твой посреде чрева моего.
9 ੯ ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
Благовестих правду в церкви велицей, се, устнам моим не возбраню: Господи, Ты разумел еси.
10 ੧੦ ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਂ-ਸਭਾ ਤੋਂ ਨਹੀਂ ਛਿਪਾਈ।
Правду Твою не скрых в сердцы моем, истину Твою и спасение Твое рех, не скрых милость Твою и истину Твою от сонма многа.
11 ੧੧ ਹੇ ਯਹੋਵਾਹ, ਤੂੰ ਆਪਣਾ ਰਹਮ ਮੇਰੇ ਤੋਂ ਨਾ ਰੋਕ, ਤੇਰੀ ਦਯਾ ਅਤੇ ਤੇਰਾ ਸੱਚ ਹਰ ਵੇਲੇ ਮੇਰੀ ਰੱਖਿਆ ਕਰਨ,
Ты же, Господи, не удали щедрот Твоих от мене: милость Твоя и истина Твоя выну да заступите мя.
12 ੧੨ ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵੱਧ ਹਨ, ਅਤੇ ਮੇਰਾ ਦਿਲ ਕਮਜ਼ੋਰ ਹੋ ਗਿਆ।
Яко одержаша мя злая, имже несть числа: постигоша мя беззакония моя, и не возмогох зрети: умножишася паче влас главы моея, и сердце мое остави мя.
13 ੧੩ ਹੇ ਯਹੋਵਾਹ, ਕਿਰਪਾ ਕਰਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਲਈ ਛੇਤੀ ਕਰ!
Благоволи, Господи, избавити мя: Господи, во еже помощи ми, вонми.
14 ੧੪ ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਬਰਾ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ।
Да постыдятся и посрамятся вкупе ищущии душу мою, изяти ю: да возвратятся вспять и постыдятся хотящии ми злая.
15 ੧੫ ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!
Да приимут абие студ свой глаголющии ми: благоже, благоже.
16 ੧੬ ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
Да возрадуются и возвеселятся о Тебе вси ищущии Тебе, Господи, и да рекут выну, да возвеличится Господь, любящии спасение Твое.
17 ੧੭ ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!
Аз же нищь есмь и убог, Господь попечется о мне: помощник мой и защититель мой еси ты, Боже мой, не закосни.