< ਜ਼ਬੂਰ 41 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।
Dāvida dziesma. Dziedātāju vadonim. Svētīgs tas, kas nabagu apgādā; to Tas Kungs izglābs ļaunā dienā.
2 ੨ ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।
Tas Kungs to pasargās un uzturēs pie dzīvības, Viņš tam liks labi klāties virs zemes un to nenodos viņa ienaidnieku prātam.
3 ੩ ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।
Tas Kungs to atspirdzinās uz neveselības gultas; Tu viņam palīdzēsi guļā no visas viņa sērgas.
4 ੪ ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।
Es sacīju: ak Kungs, esi man žēlīgs, dziedini manu dvēseli, jo es pret Tevi esmu grēkojis.
5 ੫ ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਕਿ ਉਹ ਕਦੋਂ ਮਰੇਗਾ ਅਤੇ ਉਹਦਾ ਨਾਮ ਕਦੋਂ ਮਿਟੇਗਾ?
Mani ienaidnieki runā ļaunu no manis: kad viņš nomirs un viņa vārds ies bojā?
6 ੬ ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।
Un kad tie nāk, mani apraudzīt, tad tie viltu runā; ar savu sirdi tie sameklē niekus, iziet ārā un izplukšķ.
7 ੭ ਮੇਰੇ ਸਭ ਵੈਰ ਰੱਖਣ ਵਾਲੇ ਮਿਲ ਕੇ ਮੇਰੇ ਵਿਰੁੱਧ ਚੁਗਲੀ ਕਰਦੇ ਹਨ, ਮੇਰੇ ਵਿਰੁੱਧ ਉਹ ਉਪਾਓ ਲੱਭਦੇ ਹਨ।
Visi, kas mani ienīst, musina kopā pret mani, un domā ļaunu pret mani.
8 ੮ ਉਹ ਬੋਲਦੇ ਹਨ ਕਿ ਉਸ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ, ਹੁਣ ਉਹ ਡਿੱਗਿਆ ਜੋ ਹੈ ਸੋ ਮੁੜ ਉੱਠੇਗਾ ਨਹੀਂ।
Blēņu darbu tie apņēmušies savā prātā: kad tas guļ, tad viņš vairs necelsies!
9 ੯ ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
Un pat mans draugs, kam es uzticējos, kas manu maizi ēda, mani min pa kājām.
10 ੧੦ ਪਰ ਤੂੰ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰਕੇ ਮੈਨੂੰ ਖੜ੍ਹਾ ਕਰ, ਕਿ ਮੈਂ ਉਨ੍ਹਾਂ ਕੋਲੋਂ ਬਦਲਾ ਲਵਾਂ।
Bet Tu, ak Kungs, esi man žēlīgs, un uzcel mani, tad es tiem to maksāšu!
11 ੧੧ ਇਸ ਤੋਂ ਮੈਂ ਜਾਣਦਾ ਹਾਂ ਕਿ ਤੂੰ ਮੈਥੋਂ ਪਰਸੰਨ ਹੈਂ, ਜੋ ਮੇਰਾ ਵੈਰੀ ਮੇਰੇ ਉੱਤੇ ਜੈ ਕਾਰ ਨਹੀਂ ਗਜਾਉਂਦਾ।
Pie tam es zinu, ka Tev labs prāts pie manis, ka mans ienaidnieks par mani negavilēs.
12 ੧੨ ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ, ਅਤੇ ਸਦਾ ਆਪਣੇ ਸਨਮੁਖ ਰੱਖਦਾ ਹੈਂ।
Bet Tu mani uzturi manā nenoziedzībā, un mani iecel Savā priekšā mūžīgi.
13 ੧੩ ਆਦ ਤੋਂ ਅੰਤ ਤੱਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫਿਰ ਆਮੀਨ।
Slavēts lai ir Tas Kungs, Israēla Dievs, mūžīgi mūžam! Āmen, Āmen.