< ਜ਼ਬੂਰ 42 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ। ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ।
Til Sangmesteren. En Maskil af Koras Sønner.
2 ੨ ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?
Som Hjorten skriger efter rindende Vand, saaledes skriger min Sjæl efter dig, o Gud.
3 ੩ ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ?
Min Sjæl tørster efter Gud, den levende Gud; naar skal jeg komme og stedes for Guds Aasyn?
4 ੪ ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।
Min Graad er blevet mit Brød baade Dag og Nat, fordi de stadig spørger mig: »Hvor er din Gud?«
5 ੫ ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।
Min Sjæl er opløst, naar jeg kommer i Hu, hvorledes jeg vandred med Skaren op til Guds Hus under Jubelraab og Lovsang i Højtidsskaren.
6 ੬ ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ, ਇਸ ਕਾਰਨ ਮੈਂ ਯਰਦਨ ਅਤੇ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।
Hvorfor er du nedbøjet, Sjæl, hvi bruser du i mig? Bi efter Gud, thi end skal jeg takke ham, mit Aasyns Frelse og min Gud!
7 ੭ ਤੇਰੇ ਪਾਣੀ ਦੀਆਂ ਧਾਰਾਂ ਦੀ ਆਵਾਜ਼ ਸੁਣ ਕੇ ਡੁੰਘਿਆਈ-ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਤੇ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।
Nedbøjet er min Sjæl, derfor mindes jeg dig fra Jordans og Hermontindernes Land, fra Miz'ars Bjerg.
8 ੮ ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
Dyb raaber til Dyb ved dine Vandfalds Brusen, alle dine Brændinger og Bølger skyller hen over mig.
9 ੯ ਪਰਮੇਸ਼ੁਰ ਨੂੰ ਜੋ ਮੇਰੀ ਚੱਟਾਨ ਹੈ ਮੈ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
Sin Miskundhed sender HERREN om Dagen, hans Sang er hos mig om Natten, en Bøn til mit Livs Gud.
10 ੧੦ ਮੇਰੇ ਵਿਰੋਧੀ ਮੈਨੂੰ ਉਲਾਂਭਾ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ-ਚੂਰ ਹੋਣਾ ਹੈਂ, ਜਦੋਂ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰ?
Jeg siger til Gud, min Klippe: Hvorfor har du glemt mig, hvorfor skal jeg vandre sorgfuld, trængt af Fjender?
11 ੧੧ ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।
Det er, som knustes mine Ben, naar Fjenderne haaner mig, naar de stadig spørger mig: »Hvor er din Gud?« Hvorfor er du nedbøjet, Sjæl, hvi bruser du i mig? Bi efter Gud, thi end skal jeg takke ham, mit Aasyns Frelse og min Gud!