< ਜ਼ਬੂਰ 43 >

1 ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!
Psaume de David.
2 ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
Parce que vous êtes, ô Dieu, ma force: pourquoi m’avez-vous repoussé?
3 ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।
Envoyez votre lumière et votre vérité: elles m’ont conduit et m’ont amené à votre montagne sainte et dans vos tabernacles.
4 ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
Et je viendrai jusqu’à l’autel de Dieu; jusqu’au Dieu qui réjouit ma jeunesse. Je vous louerai sur la harpe, Dieu, mon Dieu.
5 ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ।
Pourquoi es-tu triste, mon âme? et pourquoi me troubles-tu? Espère en Dieu, parce que je le louerai encore: il est le salut de mon visage, et mon Dieu.

< ਜ਼ਬੂਰ 43 >