< ਜ਼ਬੂਰ 43 >
1 ੧ ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!
Døm meg, Gud, og før mi sak mot folk utan miskunn, frels meg frå falsk og rettarlaus mann!
2 ੨ ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
For du er den Gud som er mi vern. Kvi hev du støytt meg burt? Kvi skal eg ganga svartklædd under fiende-trykk?
3 ੩ ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।
Send ditt ljos og di sanning, lat deim leida meg, lat deim føra meg til ditt heilage fjell og til dine bustader,
4 ੪ ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
so eg kann koma til Guds altar, til Gud, min fagnad og mi gleda, og lova deg på cither, Gud, min Gud!
5 ੫ ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ।
Kvi er du nedbøygd, mi sjæl, og kvi bruser du i meg? Venta på Gud, for eg skal endå lova honom, mitt andlits frelsa og min Gud.