< ਜ਼ਬੂਰ 44 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ। ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪੁਰਖਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ।
(Til sangmesteren. Af Koras sønner. En maskil.) Gud, vi har hørt det med egne ører, vore Fædre har fortalt os derom; du øved en Dåd i deres Dage, i Fortids Dage med din Hånd;
2 ੨ ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।
Folk drev du bort, men plantede hine, Folkeslag knuste du, men dem lod du brede sig;
3 ੩ ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।
thi de fik ej Landet i Eje med Sværdet, det var ej deres Arm, der gav dem Sejr, men det var din højre, din Arm og dit Ansigts Lys, thi du havde dem kær.
4 ੪ ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ!
Du, du er min Konge, min Gud, som sender Jakob Sejr.
5 ੫ ਤੇਰੇ ਰਾਹੀਂ ਅਸੀਂ ਆਪਣੇ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ,
Ved dig nedstøder vi Fjenden, Modstanderne træder vi ned i dit Navn;
6 ੬ ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,
thi ej på min Bue stoler jeg, mit Sværd kan ikke give mig Sejr;
7 ੭ ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ।
men du gav os Sejr over Fjenden, du lod vore Avindsmænd blive til Skamme.
8 ੮ ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਮਗਨ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ। ਸਲਹ।
Vi roser os altid af Gud, dit Navn vil vi love for evigt. (Sela)
9 ੯ ਪਰ ਤੂੰ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ।
Dog har du forstødt os, gjort os til Spot, du drager ej med vore Hære;
10 ੧੦ ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ, ਅਤੇ ਸਾਡੇ ਈਰਖਾ ਕਰਨ ਵਾਲੇ ਆਪਣੇ ਲਈ ਲੁੱਟ ਮਾਰ ਕਰਦੇ ਹਨ।
du lader os vige for Fjenden, vore Avindsmænd tager sig Bytte;
11 ੧੧ ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ।
du har givet os hen som Slagtekvæg, og strøet os ud mellem Folkene,
12 ੧੨ ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਤੂੰ ਆਪਣਾ ਧਨ ਨਹੀਂ ਵਧਾਇਆ ਹੈ।
dit Folk har du solgt til Spotpris, vandt ikke Rigdom ved Salget.
13 ੧੩ ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ।
Til Hån for Naboer gør du os, til Spot og Spe for Grander,
14 ੧੪ ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ।
du gør os til Mundheld blandt Folkene, lader Folkeslagene ryste på Hovedet ad os.
15 ੧੫ ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ਼ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ,
Min Skændsel er mig altid i Tanke, og Skam bedækker mit Åsyn
16 ੧੬ ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ।
for spottende, hånende Tale, for Fjendens og den hævngerriges Blikke.
17 ੧੭ ਇਹ ਸੱਭੋ ਕੁਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।
Alt det kom over os, skønt vi glemte dig ikke, sveg ikke heller din Pagt!
18 ੧੮ ਸਾਡਾ ਮਨ ਪਿਛਾਂਹ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,
Vort Hjerte veg ikke fra dig, vore Skridt forlod ej din Vej.
19 ੧੯ ਭਾਵੇਂ ਤੂੰ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ।
Dog knuste du os, hvor Sjakalerne bor, og indhylled os i Mørke.
20 ੨੦ ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,
Havde vi glemt vor Guds Navn, bredt Hænderne ud mod en fremmed Gud,
21 ੨੧ ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ!
vilde Gud ej opspore det? Han kender jo Hjerternes Løn dom
22 ੨੨ ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।
nej, for din Skyld dræbes vi Dagen lang og regnes som Slagtekvæg!
23 ੨੩ ਹੇ ਪ੍ਰਭੂ, ਜਾਗ! ਤੂੰ ਕਾਹਨੂੰ ਸੁੱਤਾ ਹੈਂ? ਜਾਗ ਉੱਠ! ਸਦਾ ਤੱਕ ਸਾਨੂੰ ਤਿਆਗ ਨਾ ਦੇ।
Vågn op, hvi sover du, Herre? Bliv vågen, forstød ej for stedse!
24 ੨੪ ਤੂੰ ਆਪਣਾ ਮੂੰਹ ਕਾਹਨੂੰ ਲੁਕਾਉਂਦਾ ਹੈਂ, ਅਤੇ ਸਾਡੇ ਦੁੱਖ ਅਤੇ ਦਬਾਓ ਨੂੰ ਵਿਸਾਰਦਾ ਹੈਂ?
Hvorfor vil du skjule dit Åsyn, glemme vor Nød og Trængsel?
25 ੨੫ ਕਿਉਂ ਜੋ ਸਾਡੀ ਜਾਨ ਖਾਕ ਤੱਕ ਝੁੱਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ!
Thi vor Sjæl ligger bøjet i Støvet, vort Legeme klæber ved Jorden.
26 ੨੬ ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿੱਤ ਸਾਨੂੰ ਛੁਟਕਾਰਾ ਦੇ!।
Stå op og kom os til Hjælp, forløs os for din Miskundheds Skyld!