< ਜ਼ਬੂਰ 44 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ। ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪੁਰਖਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ।
לַמְנַצֵּ֬חַ לִבְנֵי־קֹ֬רַח מַשְׂכִּֽיל׃ אֱלֹהִ֤ים ׀ בְּאָזְנֵ֬ינוּ שָׁמַ֗עְנוּ אֲבוֹתֵ֥ינוּ סִפְּרוּ־לָ֑נוּ פֹּ֥עַל פָּעַ֥לְתָּ בִֽ֝ימֵיהֶ֗ם בִּ֣ימֵי קֶֽדֶם׃
2 ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।
אַתָּ֤ה ׀ יָדְךָ֡ גּוֹיִ֣ם ה֭וֹרַשְׁתָּ וַתִּטָּעֵ֑ם תָּרַ֥ע לְ֝אֻמִּ֗ים וַֽתְּשַׁלְּחֵֽם׃
3 ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।
כִּ֤י לֹ֪א בְחַרְבָּ֡ם יָ֥רְשׁוּ אָ֗רֶץ וּזְרוֹעָם֮ לֹא־הוֹשִׁ֪יעָ֫ה לָּ֥מוֹ כִּֽי־יְמִֽינְךָ֣ וּ֭זְרוֹעֲךָ וְא֥וֹר פָּנֶ֗יךָ כִּ֣י רְצִיתָֽם׃
4 ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ!
אַתָּה־ה֣וּא מַלְכִּ֣י אֱלֹהִ֑ים צַ֝וֵּ֗ה יְשׁוּע֥וֹת יַעֲקֹֽב׃
5 ਤੇਰੇ ਰਾਹੀਂ ਅਸੀਂ ਆਪਣੇ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ,
בְּ֭ךָ צָרֵ֣ינוּ נְנַגֵּ֑חַ בְּ֝שִׁמְךָ֗ נָב֥וּס קָמֵֽינוּ׃
6 ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,
כִּ֤י לֹ֣א בְקַשְׁתִּ֣י אֶבְטָ֑ח וְ֝חַרְבִּ֗י לֹ֣א תוֹשִׁיעֵֽנִי׃
7 ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ।
כִּ֣י ה֭וֹשַׁעְתָּנוּ מִצָּרֵ֑ינוּ וּמְשַׂנְאֵ֥ינוּ הֱבִישֽׁוֹתָ׃
8 ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਮਗਨ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ। ਸਲਹ।
בֵּֽ֭אלֹהִים הִלַּלְ֣נוּ כָל־הַיּ֑וֹם וְשִׁמְךָ֓ ׀ לְעוֹלָ֖ם נוֹדֶ֣ה סֶֽלָה׃
9 ਪਰ ਤੂੰ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ।
אַף־זָ֭נַחְתָּ וַתַּכְלִימֵ֑נוּ וְלֹא־תֵ֝צֵ֗א בְּצִבְאוֹתֵֽינוּ׃
10 ੧੦ ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ, ਅਤੇ ਸਾਡੇ ਈਰਖਾ ਕਰਨ ਵਾਲੇ ਆਪਣੇ ਲਈ ਲੁੱਟ ਮਾਰ ਕਰਦੇ ਹਨ।
תְּשִׁיבֵ֣נוּ אָ֭חוֹר מִנִּי־צָ֑ר וּ֝מְשַׂנְאֵ֗ינוּ שָׁ֣סוּ לָֽמוֹ׃
11 ੧੧ ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ।
תִּ֭תְּנֵנוּ כְּצֹ֣אן מַאֲכָ֑ל וּ֝בַגּוֹיִ֗ם זֵרִיתָֽנוּ׃
12 ੧੨ ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਤੂੰ ਆਪਣਾ ਧਨ ਨਹੀਂ ਵਧਾਇਆ ਹੈ।
תִּמְכֹּֽר־עַמְּךָ֥ בְלֹא־ה֑וֹן וְלֹ֥א־רִ֝בִּ֗יתָ בִּמְחִירֵיהֶֽם׃
13 ੧੩ ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ।
תְּשִׂימֵ֣נוּ חֶ֭רְפָּה לִשְׁכֵנֵ֑ינוּ לַ֥עַג וָ֝קֶ֗לֶס לִסְבִיבוֹתֵֽינוּ׃
14 ੧੪ ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ।
תְּשִׂימֵ֣נוּ מָ֭שָׁל בַּגּוֹיִ֑ם מְנֽוֹד־רֹ֝֗אשׁ בַּל־אֻמִּֽים׃
15 ੧੫ ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ਼ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ,
כָּל־הַ֭יּוֹם כְּלִמָּתִ֣י נֶגְדִּ֑י וּבֹ֖שֶׁת פָּנַ֣י כִּסָּֽתְנִי׃
16 ੧੬ ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ।
מִ֭קּוֹל מְחָרֵ֣ף וּמְגַדֵּ֑ף מִפְּנֵ֥י א֝וֹיֵ֗ב וּמִתְנַקֵּֽם׃
17 ੧੭ ਇਹ ਸੱਭੋ ਕੁਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।
כָּל־זֹ֣את בָּ֭אַתְנוּ וְלֹ֣א שְׁכַחֲנ֑וּךָ וְלֹֽא־שִׁ֝קַּ֗רְנוּ בִּבְרִיתֶֽךָ׃
18 ੧੮ ਸਾਡਾ ਮਨ ਪਿਛਾਂਹ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,
לֹא־נָס֣וֹג אָח֣וֹר לִבֵּ֑נוּ וַתֵּ֥ט אֲשֻׁרֵ֗ינוּ מִנִּ֥י אָרְחֶֽךָ׃
19 ੧੯ ਭਾਵੇਂ ਤੂੰ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ।
כִּ֣י דִ֭כִּיתָנוּ בִּמְק֣וֹם תַּנִּ֑ים וַתְּכַ֖ס עָלֵ֣ינוּ בְצַלְמָֽוֶת׃
20 ੨੦ ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,
אִם־שָׁ֭כַחְנוּ שֵׁ֣ם אֱלֹהֵ֑ינוּ וַנִּפְרֹ֥שׂ כַּ֝פֵּ֗ינוּ לְאֵ֣ל זָֽר׃
21 ੨੧ ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ!
הֲלֹ֣א אֱ֭לֹהִים יַֽחֲקָר־זֹ֑את כִּֽי־ה֥וּא יֹ֝דֵ֗עַ תַּעֲלֻמ֥וֹת לֵֽב׃
22 ੨੨ ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।
כִּֽי־עָ֭לֶיךָ הֹרַ֣גְנוּ כָל־הַיּ֑וֹם נֶ֝חְשַׁ֗בְנוּ כְּצֹ֣אן טִבְחָֽה׃
23 ੨੩ ਹੇ ਪ੍ਰਭੂ, ਜਾਗ! ਤੂੰ ਕਾਹਨੂੰ ਸੁੱਤਾ ਹੈਂ? ਜਾਗ ਉੱਠ! ਸਦਾ ਤੱਕ ਸਾਨੂੰ ਤਿਆਗ ਨਾ ਦੇ।
ע֤וּרָה ׀ לָ֖מָּה תִישַׁ֥ן ׀ אֲדֹנָ֑י הָ֝קִ֗יצָה אַל־תִּזְנַ֥ח לָנֶֽצַח׃
24 ੨੪ ਤੂੰ ਆਪਣਾ ਮੂੰਹ ਕਾਹਨੂੰ ਲੁਕਾਉਂਦਾ ਹੈਂ, ਅਤੇ ਸਾਡੇ ਦੁੱਖ ਅਤੇ ਦਬਾਓ ਨੂੰ ਵਿਸਾਰਦਾ ਹੈਂ?
לָֽמָּה־פָנֶ֥יךָ תַסְתִּ֑יר תִּשְׁכַּ֖ח עָנְיֵ֣נוּ וְֽלַחֲצֵֽנוּ׃
25 ੨੫ ਕਿਉਂ ਜੋ ਸਾਡੀ ਜਾਨ ਖਾਕ ਤੱਕ ਝੁੱਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ!
כִּ֤י שָׁ֣חָה לֶעָפָ֣ר נַפְשֵׁ֑נוּ דָּבְקָ֖ה לָאָ֣רֶץ בִּטְנֵֽנוּ׃
26 ੨੬ ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿੱਤ ਸਾਨੂੰ ਛੁਟਕਾਰਾ ਦੇ!।
ק֭וּמָֽה עֶזְרָ֣תָה לָּ֑נוּ וּ֝פְדֵ֗נוּ לְמַ֣עַן חַסְדֶּֽךָ׃

< ਜ਼ਬੂਰ 44 >