< ਜ਼ਬੂਰ 46 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ ।
למנצח לבני-קרח-- על-עלמות שיר ב אלהים לנו מחסה ועז עזרה בצרות נמצא מאד
2 ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
על-כן לא-נירא בהמיר ארץ ובמוט הרים בלב ימים
3 ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।
יהמו יחמרו מימיו ירעשו הרים בגאותו סלה
4 ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।
נהר--פלגיו ישמחו עיר-אלהים קדש משכני עליון
5 ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
אלהים בקרבה בל-תמוט יעזרה אלהים לפנות בקר
6 ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
המו גוים מטו ממלכות נתן בקולו תמוג ארץ
7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
יהוה צבאות עמנו משגב-לנו אלהי יעקב סלה
8 ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
לכו-חזו מפעלות יהוה-- אשר-שם שמות בארץ
9 ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
משבית מלחמות עד-קצה הארץ קשת ישבר וקצץ חנית עגלות ישרף באש
10 ੧੦ ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
הרפו ודעו כי-אנכי אלהים ארום בגוים ארום בארץ
11 ੧੧ ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
יהוה צבאות עמנו משגב-לנו אלהי יעקב סלה

< ਜ਼ਬੂਰ 46 >