< ਜ਼ਬੂਰ 46 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ ।
神はわれらの避所また力なり なやめるときの最ちかき助なり
2 ੨ ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
さればたとひ地はかはり山はうみの中央にうつるとも我儕はおそれじ
3 ੩ ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।
よしその水はなりとどろきてさわぐとも その溢れきたるによりて山はゆるぐとも何かあらん (セラ)
4 ੪ ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।
河ありそのながれは神のみやこをよろこばしめ至上者のすみたまふ聖所をよろこばしむ
5 ੫ ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
神そのなかにいませば都はうごかじ 神は朝つとにこれを助けたまはん
6 ੬ ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
もろもろの民はさわぎたち もろもろの國はうごきたり 神その聲をいだしたまへば地はやがてとけぬ
7 ੭ ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
萬軍のヱホバはわれらとともなり ヤコブの神はわれらのたかき櫓なり (セラ)
8 ੮ ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
きたりてヱホバの事跡をみよ ヱホバはおほくの懼るべきことを地になしたまへり
9 ੯ ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
ヱホバは地のはてまでも戰闘をやめしめ弓ををり戈をたち戰車を火にてやきたまふ
10 ੧੦ ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
汝等しづまりて我の神たるをしれ われはもろもろの國のうちに崇められ全地にあがめらるべし
11 ੧੧ ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
萬軍のヱホバはわれらと偕なり ヤコブの神はわれらの高きやぐらなり (セラ)