< ਜ਼ਬੂਰ 47 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ। ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
To the chief music-maker. A Psalm. Of the sons of Korah. O make a glad noise with your hands, all you peoples; letting your voices go up to God with joy.
2 ੨ ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
For the Lord Most High is to be feared; he is a great King over all the earth.
3 ੩ ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।
He will put down the peoples under us, and the nations under our feet.
4 ੪ ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।
He will give us our heritage, the glory of Jacob who is dear to him. (Selah)
5 ੫ ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
God has gone up with a glad cry, the Lord with the sound of the horn.
6 ੬ ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
Give praises to God, make songs of praise; give praises to our King, make songs of praise.
7 ੭ ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!
For God is the King of all the earth; make songs of praise with knowledge.
8 ੮ ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
God is the ruler over the nations; God is on the high seat of his holy rule.
9 ੯ ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!
The rulers of the peoples have come together, with the people of the God of Abraham; because the powers of the earth are God's: he is lifted up on high.