< ਜ਼ਬੂਰ 48 >
1 ੧ ਗੀਤ। ਭਜਨ। ਕੋਰਹ ਵੰਸ਼ੀਆਂ ਦਾ। ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ!
Pjesma. Psalam. Sinova Korahovih. Velik je Jahve, hvale predostojan u gradu Boga našega.
2 ੨ ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।
Sveto brdo njegovo, brijeg veličanstven, radost je zemlji svoj. Gora Sion, na krajnjem sjeveru, grad je Kralja velikog.
3 ੩ ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।
Bog u kulama njegovim jakom se pokaza utvrdom.
4 ੪ ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।
Jer gle, složiše se kraljevi, navališe zajedno.
5 ੫ ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!
Čim vidješe, zapanjiše se i zbunjeni u bijeg nagnuše.
6 ੬ ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
Ondje ih trepet obuze kao muka porodilje,
7 ੭ ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।
kao kad vjetar istočni razbija brodove taršiške.
8 ੮ ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
Što smo čuli, sada vidimo: grad Jahve nad Vojskama, grad Boga našega - Bog ga utvrdi dovijeka.
9 ੯ ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
Spominjemo se, Bože, tvoje dobrote usred Hrama tvojega.
10 ੧੦ ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।
Kao ime tvoje, Bože, tako i slava tvoja do nakraj zemlje doseže. Puna je pravde desnica tvoja; neka se raduje brdo sionsko!
11 ੧੧ ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ!
Neka kliču gradovi Judini zbog tvojih sudova!
12 ੧੨ ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜ਼ਾਂ ਨੂੰ ਗਿਣੋ।
Obiđite Sion i prođite njime, prebrojite kule njegove!
13 ੧੩ ਉਹ ਦੇ ਸ਼ਹਿਰਪਨਾਹ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਕਿ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸਕੋ।
Pogledajte dobro bedeme njegove, promotrite mu potanko dvorove: da biste kazivali budućem koljenu:
14 ੧੪ ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!
“Takav je Bog, Bog naš zasvagda i dovijeka! On neka nas vodi!”