< ਜ਼ਬੂਰ 48 >

1 ਗੀਤ। ਭਜਨ। ਕੋਰਹ ਵੰਸ਼ੀਆਂ ਦਾ। ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ!
שיר מזמור לבני-קרח ב גדול יהוה ומהלל מאד-- בעיר אלהינו הר-קדשו
2 ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।
יפה נוף משוש כל-הארץ הר-ציון ירכתי צפון קרית מלך רב
3 ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।
אלהים בארמנותיה נודע למשגב
4 ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।
כי-הנה המלכים נועדו עברו יחדו
5 ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!
המה ראו כן תמהו נבהלו נחפזו
6 ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
רעדה אחזתם שם חיל כיולדה
7 ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।
ברוח קדים-- תשבר אניות תרשיש
8 ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
כאשר שמענו כן ראינו-- בעיר-יהוה צבאות בעיר אלהינו אלהים יכוננה עד-עולם סלה
9 ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
דמינו אלהים חסדך-- בקרב היכלך
10 ੧੦ ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।
כשמך אלהים-- כן תהלתך על-קצוי-ארץ צדק מלאה ימינך
11 ੧੧ ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ!
ישמח הר ציון--תגלנה בנות יהודה למען משפטיך
12 ੧੨ ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜ਼ਾਂ ਨੂੰ ਗਿਣੋ।
סבו ציון והקיפוה ספרו מגדליה
13 ੧੩ ਉਹ ਦੇ ਸ਼ਹਿਰਪਨਾਹ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਕਿ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸਕੋ।
שיתו לבכם לחילה--פסגו ארמנותיה למען תספרו לדור אחרון
14 ੧੪ ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!
כי זה אלהים אלהינו--עולם ועד הוא ינהגנו על-מות

< ਜ਼ਬੂਰ 48 >