< ਜ਼ਬੂਰ 49 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ। ਹੇ ਸਾਰੇ ਲੋਕੋ, ਇਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ ਕੰਨ ਲਾਓ!
לַמְנַצֵּ֬חַ ׀ לִבְנֵי־קֹ֬רַח מִזְמֹֽור׃ שִׁמְעוּ־זֹ֭את כָּל־הָֽעַמִּ֑ים הַ֝אֲזִ֗ינוּ כָּל־יֹ֥שְׁבֵי חָֽלֶד׃
2 ਕੀ ਊਚ, ਕੀ ਨੀਚ, ਧਨੀ ਅਤੇ ਕੰਗਾਲ ਇਕੱਠੇ।
גַּם־בְּנֵ֣י אָ֭דָם גַּם־בְּנֵי־אִ֑ישׁ יַ֝֗חַד עָשִׁ֥יר וְאֶבְיֹֽון׃
3 ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ, ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।
פִּ֭י יְדַבֵּ֣ר חָכְמֹ֑ות וְהָג֖וּת לִבִּ֣י תְבוּנֹֽות׃
4 ਮੈਂ ਆਪਣੇ ਕੰਨ ਦ੍ਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਂਗਾ।
אַטֶּ֣ה לְמָשָׁ֣ל אָזְנִ֑י אֶפְתַּ֥ח בְּ֝כִנֹּ֗ור חִידָתֽ͏ִי׃
5 ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾਂ, ਜਦ ਧੋਖੇਬਾਜ਼ਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ?
לָ֣מָּה אִ֭ירָא בִּ֣ימֵי רָ֑ע עֲוֹ֖ן עֲקֵבַ֣י יְסוּבֵּֽנִי׃
6 ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ ਹਨ,
הַבֹּטְחִ֥ים עַל־חֵילָ֑ם וּבְרֹ֥ב עָ֝שְׁרָ֗ם יִתְהַלָּֽלוּ׃
7 ਉਨ੍ਹਾਂ ਵਿੱਚੋਂ ਕੋਈ ਆਪਣੇ ਆਪ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ,
אָ֗ח לֹא־פָדֹ֣ה יִפְדֶּ֣ה אִ֑ישׁ לֹא־יִתֵּ֖ן לֵאלֹהִ֣ים כָּפְרֹֽו׃
8 ਕਿਉਂ ਜੋ ਉਨ੍ਹਾਂ ਦੀ ਜਾਨ ਦਾ ਛੁਟਕਾਰਾ ਮਹਿੰਗਾ ਹੈ, ਅਤੇ ਉਹ ਸਦਾ ਤੱਕ ਅਸਾਧ ਹੈ,
וְ֭יֵקַר פִּדְיֹ֥ון נַפְשָׁ֗ם וְחָדַ֥ל לְעֹולָֽם׃
9 ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ, ਅਤੇ ਕਬਰ ਨੂੰ ਨਾ ਵੇਖੇ।
וִֽיחִי־עֹ֥וד לָנֶ֑צַח לֹ֖א יִרְאֶ֣ה הַשָּֽׁחַת׃
10 ੧੦ ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
כִּ֤י יִרְאֶ֨ה ׀ חֲכָ֘מִ֤ים יָמ֗וּתוּ יַ֤חַד כְּסִ֣יל וָבַ֣עַר יֹאבֵ֑דוּ וְעָזְב֖וּ לַאֲחֵרִ֣ים חֵילָֽם׃
11 ੧੧ ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
קִרְבָּ֤ם בָּתֵּ֨ימֹו ׀ לְֽעֹולָ֗ם מִ֭שְׁכְּנֹתָם לְדֹ֣ר וָדֹ֑ר קָֽרְא֥וּ בִ֝שְׁמֹותָ֗ם עֲלֵ֣י אֲדָמֹֽות׃
12 ੧੨ ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।
וְאָדָ֣ם בִּ֭יקָר בַּל־יָלִ֑ין נִמְשַׁ֖ל כַּבְּהֵמֹ֣ות נִדְמֽוּ׃
13 ੧੩ ਉਨ੍ਹਾਂ ਦੀ ਇਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ। ਸਲਹ।
זֶ֣ה דַ֭רְכָּם כֵּ֣סֶל לָ֑מֹו וְאַחֲרֵיהֶ֓ם ׀ בְּפִיהֶ֖ם יִרְצ֣וּ סֶֽלָה׃
14 ੧੪ ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ। (Sheol h7585)
כַּצֹּ֤אן ׀ לִֽשְׁאֹ֣ול שַׁתּוּ֮ מָ֤וֶת יִ֫רְעֵ֥ם וַיִּרְדּ֘וּ בָ֤ם יְשָׁרִ֨ים ׀ לַבֹּ֗קֶר וְצִירָם (וְ֭צוּרָם) לְבַלֹּ֥ות שְׁאֹ֗ול מִזְּבֻ֥ל לֹֽו׃ (Sheol h7585)
15 ੧੫ ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ। (Sheol h7585)
אַךְ־אֱלֹהִ֗ים יִפְדֶּ֣ה נַ֭פְשִׁי מִֽיַּד־שְׁאֹ֑ול כִּ֖י יִקָּחֵ֣נִי סֶֽלָה׃ (Sheol h7585)
16 ੧੬ ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
אַל־תִּ֭ירָא כִּֽי־יַעֲשִׁ֣ר אִ֑ישׁ כִּֽי־יִ֝רְבֶּה כְּבֹ֣וד בֵּיתֹֽו׃
17 ੧੭ ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
כִּ֤י לֹ֣א בְ֭מֹותֹו יִקַּ֣ח הַכֹּ֑ל לֹא־יֵרֵ֖ד אַחֲרָ֣יו כְּבֹודֹֽו׃
18 ੧੮ ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
כִּֽי־נַ֭פְשֹׁו בְּחַיָּ֣יו יְבָרֵ֑ךְ וְ֝יֹודֻ֗ךָ כִּי־תֵיטִ֥יב לָֽךְ׃
19 ੧੯ ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
תָּ֭בֹוא עַד־דֹּ֣ור אֲבֹותָ֑יו עַד־נֵ֝֗צַח לֹ֣א יִרְאוּ־אֹֽור׃
20 ੨੦ ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਵਰਗਾ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!
אָדָ֣ם בִּ֭יקָר וְלֹ֣א יָבִ֑ין נִמְשַׁ֖ל כַּבְּהֵמֹ֣ות נִדְמֽוּ׃

< ਜ਼ਬੂਰ 49 >