< ਜ਼ਬੂਰ 49 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ। ਹੇ ਸਾਰੇ ਲੋਕੋ, ਇਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ ਕੰਨ ਲਾਓ!
In finem, filiis Core Psalmus. Audite hæc omnes gentes: auribus percipite omnes, qui habitatis orbem:
2 ੨ ਕੀ ਊਚ, ਕੀ ਨੀਚ, ਧਨੀ ਅਤੇ ਕੰਗਾਲ ਇਕੱਠੇ।
Quique terrigenæ, et filii hominum: simul in unum dives et pauper.
3 ੩ ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ, ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।
Os meum loquetur sapientiam: et meditatio cordis mei prudentiam.
4 ੪ ਮੈਂ ਆਪਣੇ ਕੰਨ ਦ੍ਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਂਗਾ।
Inclinabo in parabolam aurem meam: aperiam in psalterio propositionem meam.
5 ੫ ਬੁਰੇ ਦਿਨਾਂ ਵਿੱਚ ਮੈਂ ਕਿਉਂ ਡਰਾਂ, ਜਦ ਧੋਖੇਬਾਜ਼ਾਂ ਦੀ ਬਦੀ ਮੈਨੂੰ ਘੇਰ ਲੈਂਦੀ ਹੈ?
Cur timebo in die mala? iniquitas calcanei mei circumdabit me:
6 ੬ ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬਹੁਤਾਇਤ ਉੱਤੇ ਫੁੱਲਦੇ ਹਨ,
Qui confidunt in virtute sua: et in multitudine divitiarum suarum gloriantur.
7 ੭ ਉਨ੍ਹਾਂ ਵਿੱਚੋਂ ਕੋਈ ਆਪਣੇ ਆਪ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ,
Frater non redimit, redimet homo: non dabit Deo placationem suam.
8 ੮ ਕਿਉਂ ਜੋ ਉਨ੍ਹਾਂ ਦੀ ਜਾਨ ਦਾ ਛੁਟਕਾਰਾ ਮਹਿੰਗਾ ਹੈ, ਅਤੇ ਉਹ ਸਦਾ ਤੱਕ ਅਸਾਧ ਹੈ,
Et pretium redemptionis animæ suæ: et laborabit in æternum,
9 ੯ ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ, ਅਤੇ ਕਬਰ ਨੂੰ ਨਾ ਵੇਖੇ।
et vivet adhuc in finem.
10 ੧੦ ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
Non videbit interitum, cum viderit sapientes morientes: simul insipiens, et stultus peribunt. Et relinquent alienis divitias suas:
11 ੧੧ ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।
et sepulchra eorum domus illorum in æternum. Tabernacula eorum in progenie, et progenie: vocaverunt nomina sua in terris suis.
12 ੧੨ ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।
Et homo, cum in honore esset, non intellexit: comparatus est iumentis insipientibus, et similis factus est illis.
13 ੧੩ ਉਨ੍ਹਾਂ ਦੀ ਇਹ ਚਾਲ ਉਨ੍ਹਾਂ ਦੀ ਮੂਰਖਤਾਈ ਹੈ, ਤਾਂ ਵੀ ਜਿਹੜੇ ਉਨ੍ਹਾਂ ਦੇ ਮਗਰ ਆਉਂਦੇ ਹਨ, ਓਹ ਉਨ੍ਹਾਂ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ। ਸਲਹ।
Hæc via illorum scandalum ipsis: et postea in ore suo complacebunt.
14 ੧੪ ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ। (Sheol )
Sicut oves in inferno positi sunt: mors depascet eos. Et dominabuntur eorum iusti in matutino: et auxilium eorum veterascet in inferno a gloria eorum. (Sheol )
15 ੧੫ ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ। (Sheol )
Verumtamen Deus redimet animam meam de manu inferi, cum acceperit me. (Sheol )
16 ੧੬ ਤੂੰ ਨਾ ਡਰ ਜਦ ਕੋਈ ਮਨੁੱਖ ਧਨੀ ਹੋ ਜਾਵੇ, ਜਦ ਉਹ ਦੇ ਘਰ ਦਾ ਪਰਤਾਪ ਵਧ ਜਾਵੇ,
Ne timueris cum dives factus fuerit homo: et cum multiplicata fuerit gloria domus eius.
17 ੧੭ ਕਿਉਂ ਜੋ ਉਹ ਮਰਨ ਦੇ ਵੇਲੇ ਕੁਝ ਵੀ ਨਾ ਲਈ ਜਾਵੇਗਾ, ਉਹ ਦਾ ਪਰਤਾਪ ਉਹ ਦੇ ਪਿੱਛੇ ਨਾ ਉੱਤਰੇਗਾ,
Quoniam cum interierit, non sumet omnia: neque descendet cum eo gloria eius.
18 ੧੮ ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
Quia anima eius in vita ipsius benedicetur: confitebitur tibi cum benefeceris ei.
19 ੧੯ ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
Introibit usque in progenies patrum suorum: et usque in æternum non videbit lumen.
20 ੨੦ ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਵਰਗਾ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!
Homo, cum in honore esset, non intellexit: comparatus est iumentis insipientibus, et similis factus est illis.