< ਜ਼ਬੂਰ 5 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਬੰਸਰੀਆਂ ਦੇ ਨਾਲ। ਦਾਊਦ ਦਾ ਭਜਨ। ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।
(Til sangmesteren. El-hannehilot. En salme af David.) HERRE, lytt til mit Ord og agt på mit suk,
2 ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।
lån Øre til mit Nødråb, min Konge og Gud, thi jeg beder til dig!
3 ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
Årle hører du, HERRE, min Røst, årle bringer jeg dig min Sag og spejder.
4 ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਰਹਿ ਨਹੀਂ ਸਕਦੀ।
Thi du er ikke en Gud, der ynder Ugudelighed, den onde kan ikke gæste dig,
5 ਘਮੰਡੀ ਤੇਰੀਆਂ ਅੱਖਾਂ ਅੱਗੇ ਖੜ੍ਹੇ ਨਹੀਂ ਹੋ ਸਕਦੇ, ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।
for dig skal Dårer ej træde frem, du hader hver Udådsmand,
6 ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।
tilintetgør dem, der farer med Løgn; en blodstænkt, svigefuld Mand er HERREN en Afsky.
7 ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।
Men jeg kan gå ind i dit Hus af din store Nåde og vendt mod dit hellige Tempel bøje mig i din Frygt.
8 ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
Så led mig for mine Fjenders Skyld i din Retfærd, HERRE, jævn din Vej for mit Ansigt!
9 ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।
Thi blottet for Sandhed er deres Mund, deres Hjerte en Afgrund, Struben en åben Grav, deres Tunge er glat.
10 ੧੦ ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ, ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ, ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ।
Døm dem, o Gud, lad dem falde for egne Rænker, bortstød dem for deres Synders Mængde, de trodser jo dig.
11 ੧੧ ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।
Lad alle glædes, som lider på dig, evindelig frydes, skærm dem, som elsker dit Navn, lad dem juble i dig!
12 ੧੨ ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ ਅਤੇ ਆਪਣੀ ਕਿਰਪਾ ਦੀ ਢਾਲ਼ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।
Thi du velsigner den retfærdige, HERRE, du dækker ham med Nåde som Skjold.

< ਜ਼ਬੂਰ 5 >