< ਜ਼ਬੂਰ 5 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਬੰਸਰੀਆਂ ਦੇ ਨਾਲ। ਦਾਊਦ ਦਾ ਭਜਨ। ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।
in finem pro ea quae hereditatem consequitur psalmus David verba mea auribus percipe Domine intellege clamorem meum
2 ੨ ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।
intende voci orationis meae rex meus et Deus meus
3 ੩ ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
quoniam ad te orabo Domine mane exaudies vocem meam
4 ੪ ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਰਹਿ ਨਹੀਂ ਸਕਦੀ।
mane adstabo tibi et videbo quoniam non deus volens iniquitatem tu es
5 ੫ ਘਮੰਡੀ ਤੇਰੀਆਂ ਅੱਖਾਂ ਅੱਗੇ ਖੜ੍ਹੇ ਨਹੀਂ ਹੋ ਸਕਦੇ, ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।
neque habitabit iuxta te malignus neque permanebunt iniusti ante oculos tuos
6 ੬ ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।
odisti omnes qui operantur iniquitatem perdes omnes qui loquuntur mendacium virum sanguinum et dolosum abominabitur Dominus
7 ੭ ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।
ego autem in multitudine misericordiae tuae introibo in domum tuam adorabo ad templum sanctum tuum in timore tuo
8 ੮ ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
Domine deduc me in iustitia tua propter inimicos meos dirige in conspectu meo viam tuam
9 ੯ ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।
quoniam non est in ore eorum veritas cor eorum vanum est
10 ੧੦ ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ, ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ, ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ।
sepulchrum patens est guttur eorum linguis suis dolose agebant iudica illos Deus decidant a cogitationibus suis secundum multitudinem impietatum eorum expelle eos quoniam inritaverunt te Domine
11 ੧੧ ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।
et laetentur omnes qui sperant in te in aeternum exultabunt et habitabis in eis et gloriabuntur in te omnes qui diligunt nomen tuum
12 ੧੨ ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ ਅਤੇ ਆਪਣੀ ਕਿਰਪਾ ਦੀ ਢਾਲ਼ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।
quoniam tu benedices iusto Domine ut scuto bonae voluntatis coronasti nos