< ਜ਼ਬੂਰ 51 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!
For the Chief Musician. A Psalm by David, when Nathan the prophet came to him, after he had gone in to Bathsheba. Have mercy on me, God, according to your loving kindness. According to the multitude of your tender mercies, blot out my transgressions.
2 ੨ ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
Wash me thoroughly from my iniquity. Cleanse me from my sin.
3 ੩ ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
For I know my transgressions. My sin is constantly before me.
4 ੪ ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
Against you, and you only, I have sinned, and done that which is evil in your sight, so you may be proved right when you speak, and justified when you judge.
5 ੫ ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
Behold, I was born in iniquity. My mother conceived me in sin.
6 ੬ ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
Behold, you desire truth in the inward parts. You teach me wisdom in the inmost place.
7 ੭ ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
Purify me with hyssop, and I will be clean. Wash me, and I will be whiter than snow.
8 ੮ ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
Let me hear joy and gladness, that the bones which you have broken may rejoice.
9 ੯ ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
Hide your face from my sins, and blot out all of my iniquities.
10 ੧੦ ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
Create in me a clean heart, O God. Renew a right spirit within me.
11 ੧੧ ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
Don’t throw me from your presence, and don’t take your Holy Spirit from me.
12 ੧੨ ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
Restore to me the joy of your salvation. Uphold me with a willing spirit.
13 ੧੩ ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
Then I will teach transgressors your ways. Sinners will be converted to you.
14 ੧੪ ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।
Deliver me from the guilt of bloodshed, O God, the God of my salvation. My tongue will sing aloud of your righteousness.
15 ੧੫ ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
Lord, open my lips. My mouth will declare your praise.
16 ੧੬ ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
For you don’t delight in sacrifice, or else I would give it. You have no pleasure in burnt offering.
17 ੧੭ ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
The sacrifices of God are a broken spirit. O God, you will not despise a broken and contrite heart.
18 ੧੮ ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ।
Do well in your good pleasure to Zion. Build the walls of Jerusalem.
19 ੧੯ ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।
Then you will delight in the sacrifices of righteousness, in burnt offerings and in whole burnt offerings. Then they will offer bulls on your altar.