< ਜ਼ਬੂਰ 52 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਹੀਮਲਕ ਦੇ ਘਰ ਗਿਆ ਹੈ। ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
Dawid wszedł do domu Achimeleka. Czemu chlubisz się złem, mocarzu? Miłosierdzie Boże [trwa] nieustannie.
2 ੨ ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ!
Twój język knuje przewrotność, ostry jak brzytwa, działający podstępnie.
3 ੩ ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ।
Miłujesz zło bardziej niż dobro i kłamstwo bardziej niż mowę sprawiedliwą. (Sela)
4 ੪ ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
Miłujesz wszelkie słowa szkodliwe, podstępny języku.
5 ੫ ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
Dlatego Bóg zniszczy cię na wieki, pochwyci cię i wyrwie z namiotu, i wykorzeni cię z ziemi żyjących. (Sela)
6 ੬ ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,
Zobaczą to sprawiedliwi i zlękną się, i będą się z niego śmiać:
7 ੭ ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
Oto człowiek, który nie uczynił Boga swoją siłą, ale ufał swym wielkim bogactwom i umacniał się w swojej nieprawości.
8 ੮ ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
Ja zaś [jestem] jak zielone drzewo oliwne w domu Bożym, zaufałem miłosierdziu Boga na wieki wieków.
9 ੯ ਮੈਂ ਸਦਾ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ।
Będę cię wysławiał na wieki, że [to] uczyniłeś, i będę oczekiwał twego imienia, gdyż jest dobre w oczach twoich świętych.