< ਜ਼ਬੂਰ 53 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਥ ਦੇ ਰਾਗ ਉੱਤੇ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
[For the Chief Musician. To the tune of "Mahalath." A contemplation by David.] The fool has said in his heart, "There is no God." They are corrupt, and have done abominable iniquity. There is no one who does good.
2 ੨ ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
God looks down from heaven on the descendants of Adam, to see if there are any who are wise, who seek after God.
3 ੩ ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
Every one of them has gone back. They have become filthy together. There is no one who does good, no, not one.
4 ੪ ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?
Have evildoers no knowledge, who eat up my people as they eat bread, and do not call on God?
5 ੫ ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।
There they will be in great fear, where no fear had been, for God will scatter the bones of those who encamp against you. You will put them to shame, because God has rejected them.
6 ੬ ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।
Oh that the salvation of Israel would come out of Zion. When God brings back his people from captivity, may Jacob rejoice, may Israel be glad.