< ਜ਼ਬੂਰ 53 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਥ ਦੇ ਰਾਗ ਉੱਤੇ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
マハラツ(樂器の名、あるひはいふ調べの名)にあはせて伶長にうたはしめたるダビデの教訓のうた 愚かなるものは心のうちに神なしといへり かれらは腐れたりかれらは憎むべき不義をおこなへり善をおこなふ者なし
2 ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
神は天より人の子をのぞみて悟るものと神をたづぬる者とありやなしやを見たまひしに
3 ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
みな退ぞきてことごとく汚れたり善をなすものなし一人だになし
4 ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?
不義をおこなふものは知見なきか かれらは物くふごとくわが民をくらひ また神をよばふことをせざるなり
5 ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।
かれらは懼るべきことのなきときに大におそれたり 神はなんぢにむかひて営をつらぬるものの骨をちらしたまへばなり 神かれらを棄たまひしによりて汝かれらを辱かしめたり
6 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।
願くはシオンよりイスラエルの救のいでんことを 神その民のとらはれたるを返したまふときヤコブはよろこびイスラエルは樂まん

< ਜ਼ਬੂਰ 53 >