< ਜ਼ਬੂਰ 54 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?” ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!
西弗人来对扫罗说:“大卫岂不是在我们那里藏身吗?”那时,大卫作这训诲诗,交与伶长。用丝弦的乐器。 神啊,求你以你的名救我, 凭你的大能为我伸冤。
2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,
神啊,求你听我的祷告, 留心听我口中的言语。
3 ਕਿਉਂ ਜੋ ਘਮੰਡੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।
因为,外人起来攻击我, 强暴人寻索我的命; 他们眼中没有 神。 (细拉)
4 ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ।
神是帮助我的,是扶持我命的。
5 ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ!
他要报应我仇敌所行的恶; 求你凭你的诚实灭绝他们。
6 ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।
我要把甘心祭献给你。 耶和华啊,我要称赞你的名;这名本为美好。
7 ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!
他从一切的急难中把我救出来; 我的眼睛也看见了我仇敌遭报。

< ਜ਼ਬੂਰ 54 >