< ਜ਼ਬੂਰ 55 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਮਸ਼ਕੀਲ। ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ, ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
In finem, in carminibus. Intellectus David. [Exaudi, Deus, orationem meam, et ne despexeris deprecationem meam:
2 ੨ ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇ! ਮੈਂ ਆਪਣੀ ਪਰੇਸ਼ਾਨੀ ਵਿੱਚ ਬੇਚੈਨ ਰਹਿੰਦਾ ਹਾਂ, ਅਤੇ ਮੈਂ ਹੂੰਗਦਾ ਰਹਿੰਦਾ ਹਾਂ,
intende mihi, et exaudi me. Contristatus sum in exercitatione mea, et conturbatus sum
3 ੩ ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਉਹ ਮੇਰੀਆਂ ਮੁਸੀਬਤਾਂ ਵਧਾਉਂਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।
a voce inimici, et a tribulatione peccatoris. Quoniam declinaverunt in me iniquitates, et in ira molesti erant mihi.
4 ੪ ਮੇਰਾ ਦਿਲ ਬਹੁਤ ਦੁੱਖੀ ਹੈ, ਅਤੇ ਮੌਤ ਦਾ ਡਰ ਮੇਰੇ ਉੱਤੇ ਆ ਪਿਆ ਹੈ।
Cor meum conturbatum est in me, et formido mortis cecidit super me.
5 ੫ ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ, ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ।
Timor et tremor venerunt super me, et contexerunt me tenebræ.
6 ੬ ਤਾਂ ਮੈਂ ਆਖਿਆ, ਕਾਸ਼ ਕਿ ਮੈਨੂੰ ਕਬੂਤਰ ਜਿਹੇ ਖੰਭ ਮਿਲਦੇ, ਤਾਂ ਮੈਂ ਉੱਡ ਜਾਂਦਾ ਤੇ ਅਰਾਮ ਪਾਉਂਦਾ!
Et dixi: Quis dabit mihi pennas sicut columbæ, et volabo, et requiescam?
7 ੭ ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।
Ecce elongavi fugiens, et mansi in solitudine.
8 ੮ ਮੈਂ ਅਨ੍ਹੇਰੀ ਅਤੇ ਤੂਫਾਨ ਤੋਂ ਛੇਤੀ ਓਟ ਲੈਂਦਾ।
Exspectabam eum qui salvum me fecit a pusillanimitate spiritus, et tempestate.
9 ੯ ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
Præcipita, Domine; divide linguas eorum: quoniam vidi iniquitatem et contradictionem in civitate.
10 ੧੦ ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।
Die ac nocte circumdabit eam super muros ejus iniquitas; et labor in medio ejus,
11 ੧੧ ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।
et injustitia: et non defecit de plateis ejus usura et dolus.
12 ੧੨ ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,
Quoniam si inimicus meus maledixisset mihi, sustinuissem utique. Et si is qui oderat me super me magna locutus fuisset, abscondissem me forsitan ab eo.
13 ੧੩ ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!
Tu vero homo unanimis, dux meus, et notus meus:
14 ੧੪ ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।
qui simul mecum dulces capiebas cibos; in domo Dei ambulavimus cum consensu.
15 ੧੫ ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ! (Sheol )
Veniat mors super illos, et descendant in infernum viventes: quoniam nequitiæ in habitaculis eorum, in medio eorum. (Sheol )
16 ੧੬ ਪਰ ਮੈਂ ਪਰਮੇਸ਼ੁਰ ਨੂੰ ਪੁਕਾਰਾਂਗਾ, ਅਤੇ ਯਹੋਵਾਹ ਮੈਨੂੰ ਬਚਾ ਲਵੇਗਾ।
Ego autem ad Deum clamavi, et Dominus salvabit me.
17 ੧੭ ਸ਼ਾਮ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਿਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ, ਅਤੇ ਉਹ ਮੇਰੀ ਅਵਾਜ਼ ਸੁਣੇਗਾ।
Vespere, et mane, et meridie, narrabo, et annuntiabo; et exaudiet vocem meam.
18 ੧੮ ਉਹ ਨੇ ਮੇਰੀ ਜਾਨ ਨੂੰ ਹੱਲੇ ਵਿੱਚੋਂ ਅਸਾਨੀ ਨਾਲ ਛੁਡਾ ਲਿਆ, ਕਿਉਂ ਜੋ ਮੇਰੇ ਵਿਰੋਧੀ ਬਹੁਤ ਸਨ।
Redimet in pace animam meam ab his qui appropinquant mihi: quoniam inter multos erant mecum.
19 ੧੯ ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਆਦ ਤੋਂ ਬਿਰਾਜਮਾਨ ਹੈ। ਸਲਹ। ਇਹ ਓਹ ਹਨ ਜਿਨ੍ਹਾਂ ਲਈ ਅਦਲ-ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈਅ ਨਹੀਂ ਮੰਨਦੇ।
Exaudiet Deus, et humiliabit illos, qui est ante sæcula. Non enim est illis commutatio, et non timuerunt Deum.
20 ੨੦ ਉਹ ਨੇ ਆਪਣੇ ਸਾਥੀਆਂ ਉੱਤੇ ਹੱਥ ਚੁੱਕੇ ਹਨ, ਉਹ ਨੇ ਆਪਣੇ ਨੇਮ ਨੂੰ ਭਰਿਸ਼ਟ ਕੀਤਾ।
Extendit manum suam in retribuendo; contaminaverunt testamentum ejus:
21 ੨੧ ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!
divisi sunt ab ira vultus ejus, et appropinquavit cor illius. Molliti sunt sermones ejus super oleum; et ipsi sunt jacula.
22 ੨੨ ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
Jacta super Dominum curam tuam, et ipse te enutriet; non dabit in æternum fluctuationem justo.
23 ੨੩ ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
Tu vero, Deus, deduces eos in puteum interitus. Viri sanguinum et dolosi non dimidiabunt dies suos; ego autem sperabo in te, Domine.]